1 ਰਾਜਿਆਂ 15

ਉਸ ਨੇ ਆਪਣੀ ਦਾਦੀ ਮਕਾਹ ਨੂੰ ਵੀ ਰਾਣੀ ਮਾਤਾ ਦੇ ਅਹੁਦੇ ਤੋਂ ਹਟਾ ਦਿੱਤਾ ਕਿਉਂਕਿ ਉਸਨੇ ਅਸ਼ੇਰਾਹ ਦੀ ਪੂਜਾ ਲਈ ਘਿਣਾਉਣੀ ਮੂਰਤ ਬਣਾਈ ਸੀ। ਆਸਾ ਨੇ ਉਸ ਨੂੰ ਭੰਨ ਕੇ ਕਿਦਰੋਨ ਘਾਟੀ ਵਿੱਚ ਸਾੜ ਦਿੱਤਾ।

1 Kings 15:13 (UKJV) And also Maachah his mother, even her he removed from being queen, because she had made an idol in a grove; and Asa destroyed her idol, and burnt it by the brook Kidron.

11ਆਸਾ ਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸਦੇ ਪਿਤਾ ਦਾਵੀਦ ਨੇ ਕੀਤਾ ਸੀ।

12ਉਸ ਨੇ ਮਰਦ ਅਤੇ ਇਸਤਰੀ ਵੇਸਵਾਵਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਅਤੇ ਉਹ ਮੂਰਤਾਂ ਜੋ ਉਸ ਦੇ ਪੁਰਖਿਆਂ ਨੇ ਬਣਾਈਆਂ ਸਨ, ਦੂਰ ਦਫ਼ਾ ਕਰ ਦਿੱਤੀਆਂ ਕਰ ਦਿੱਤੀਆਂ।

13ਉਸ ਨੇ ਆਪਣੀ ਦਾਦੀ ਮਕਾਹ ਨੂੰ ਵੀ ਰਾਣੀ ਮਾਤਾ ਦੇ ਅਹੁਦੇ ਤੋਂ ਹਟਾ ਦਿੱਤਾ ਕਿਉਂਕਿ ਉਸਨੇ ਅਸ਼ੇਰਾਹ ਦੀ ਪੂਜਾ ਲਈ ਘਿਣਾਉਣੀ ਮੂਰਤ ਬਣਾਈ ਸੀ। ਆਸਾ ਨੇ ਉਸ ਨੂੰ ਭੰਨ ਕੇ ਕਿਦਰੋਨ ਘਾਟੀ ਵਿੱਚ ਸਾੜ ਦਿੱਤਾ।

14ਹਾਲਾਂਕਿ ਉਸਨੇ ਉੱਚੇ ਸਥਾਨਾਂ ਨੂੰ ਨਹੀਂ ਹਟਾਇਆ ਪਰ ਆਸਾ ਦਾ ਮਨ ਉਸਦੀ ਸਾਰੀ ਉਮਰ ਯਾਹਵੇਹ ਦੇ ਪ੍ਰਤੀ ਵਚਨਬੱਧ ਸੀ।

15ਉਹ ਯਾਹਵੇਹ ਦੇ ਭਵਨ ਵਿੱਚ ਚਾਂਦੀ ਅਤੇ ਸੋਨਾ ਅਤੇ ਉਹ ਵਸਤੂਆਂ ਲੈ ਆਇਆ ਜੋ ਉਸਨੇ ਅਤੇ ਉਸਦੇ ਪਿਤਾ ਨੇ ਸਮਰਪਿਤ ਕੀਤੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.