14ਹਾਲਾਂਕਿ ਉਸਨੇ ਉੱਚੇ ਸਥਾਨਾਂ ਨੂੰ ਨਹੀਂ ਹਟਾਇਆ ਪਰ ਆਸਾ ਦਾ ਮਨ ਉਸਦੀ ਸਾਰੀ ਉਮਰ ਯਾਹਵੇਹ ਦੇ ਪ੍ਰਤੀ ਵਚਨਬੱਧ ਸੀ।
15ਉਹ ਯਾਹਵੇਹ ਦੇ ਭਵਨ ਵਿੱਚ ਚਾਂਦੀ ਅਤੇ ਸੋਨਾ ਅਤੇ ਉਹ ਵਸਤੂਆਂ ਲੈ ਆਇਆ ਜੋ ਉਸਨੇ ਅਤੇ ਉਸਦੇ ਪਿਤਾ ਨੇ ਸਮਰਪਿਤ ਕੀਤੇ ਸਨ।
16ਆਸਾ ਅਤੇ ਇਸਰਾਏਲ ਦੇ ਰਾਜੇ ਬਆਸ਼ਾ ਵਿੱਚ ਉਹਨਾਂ ਦੇ ਰਾਜ ਦੌਰਾਨ ਯੁੱਧ ਹੁੰਦਾ ਰਿਹਾ।
17ਇਸਰਾਏਲ ਦੇ ਰਾਜਾ ਬਆਸ਼ਾ ਨੇ ਯਹੂਦਾਹ ਦੇ ਵਿਰੁੱਧ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਮਜ਼ਬੂਤ ਕੀਤਾ ਤਾਂ ਜੋ ਕਿਸੇ ਨੂੰ ਯਹੂਦਾਹ ਦੇ ਰਾਜੇ ਆਸਾ ਦੇ ਇਲਾਕੇ ਵਿੱਚ ਜਾਣ ਜਾਂ ਵੜਨ ਤੋਂ ਰੋਕਿਆ ਜਾ ਸਕੇ।
18ਫਿਰ ਆਸਾ ਨੇ ਯਾਹਵੇਹ ਦੇ ਮੰਦਰ ਅਤੇ ਆਪਣੇ ਮਹਿਲ ਦੇ ਖਜ਼ਾਨਿਆਂ ਵਿੱਚੋਂ ਬਚੀ ਹੋਈ ਸਾਰੀ ਚਾਂਦੀ ਅਤੇ ਸੋਨਾ ਕੱਢ ਲਿਆ। ਉਸ ਨੇ ਇਹ ਕੰਮ ਆਪਣੇ ਅਧਿਕਾਰੀਆਂ ਨੂੰ ਸੌਂਪਿਆ ਅਤੇ ਉਹਨਾਂ ਨੂੰ ਤਬਰੀਮੋਨ ਦੇ ਪੁੱਤਰ ਬਨ-ਹਦਦ ਕੋਲ ਭੇਜਿਆ, ਜੋ ਅਰਾਮ ਦੇ ਰਾਜਾ ਹੇਸੀਯੋਨ ਦਾ ਪੁੱਤਰ ਸੀ, ਜੋ ਦੰਮਿਸ਼ਕ ਵਿੱਚ ਰਾਜ ਕਰਦਾ ਸੀ।