20ਬਨ-ਹਦਦ ਨੇ ਰਾਜਾ ਆਸਾ ਨਾਲ ਸਹਿਮਤ ਹੋ ਗਿਆ ਅਤੇ ਉਸਨੇ ਇਸਰਾਏਲ ਦੇ ਕਸਬਿਆਂ ਦੇ ਵਿਰੁੱਧ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਭੇਜਿਆ। ਉਸਨੇ ਨਫ਼ਤਾਲੀ ਤੋਂ ਇਲਾਵਾ ਇਜੋਨ, ਦਾਨ, ਆਬੇਲ ਬੈਥ ਮਾਕਾਹ ਅਤੇ ਸਾਰੇ ਕਿਨਰੇਥ ਨੂੰ ਜਿੱਤ ਲਿਆ।
21ਜਦੋਂ ਬਆਸ਼ਾ ਨੇ ਇਹ ਸੁਣਿਆ ਤਾਂ ਉਸਨੇ ਰਾਮਾਹ ਨੂੰ ਬਣਾਉਣਾ ਛੱਡ ਦਿੱਤਾ ਅਤੇ ਤਿਰਜ਼ਾਹ ਨੂੰ ਵਾਪਸ ਚਲਾ ਗਿਆ।
22ਤਦ ਆਸਾ ਰਾਜਾ ਨੇ ਸਾਰੇ ਯਹੂਦਾਹ ਨੂੰ ਹੁਕਮ ਦਿੱਤਾ ਕਿਸੇ ਨੂੰ ਵੀ ਛੋਟ ਨਾ ਦਿੱਤੀ ਗਈ ਅਤੇ ਉਹ ਰਾਮਾਹ ਤੋਂ ਉਹ ਪੱਥਰ ਅਤੇ ਲੱਕੜ ਲੈ ਗਏ ਜੋ ਬਆਸ਼ਾ ਉੱਥੇ ਵਰਤਦਾ ਸੀ। ਉਹਨਾਂ ਦੇ ਨਾਲ ਰਾਜਾ ਆਸਾ ਨੇ ਬਿਨਯਾਮੀਨ ਵਿੱਚ ਗੇਬਾ ਅਤੇ ਮਿਸਪਾਹ ਨੂੰ ਵੀ ਬਣਾਇਆ।
23ਆਸਾ ਦੇ ਰਾਜ ਦੀਆਂ ਹੋਰ ਸਾਰੀਆਂ ਘਟਨਾਵਾਂ, ਉਸ ਦੀਆਂ ਸਾਰੀਆਂ ਪ੍ਰਾਪਤੀਆਂ, ਸਭ ਕੁਝ ਜੋ ਉਸ ਨੇ ਕੀਤਾ ਅਤੇ ਜਿਹੜੇ ਸ਼ਹਿਰ ਉਸ ਨੇ ਬਣਾਏ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਬੁਢਾਪੇ ਵਿੱਚ ਉਸ ਦੇ ਪੈਰ ਰੋਗੀ ਹੋ ਗਏ।
24ਤਦ ਆਸਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ ਅਤੇ ਉਸ ਤੋਂ ਬਾਅਦ ਉਸਦਾ ਪੁੱਤਰ ਯਹੋਸ਼ਾਫ਼ਾਟ ਰਾਜਾ ਬਣਿਆ।