22ਤਦ ਆਸਾ ਰਾਜਾ ਨੇ ਸਾਰੇ ਯਹੂਦਾਹ ਨੂੰ ਹੁਕਮ ਦਿੱਤਾ ਕਿਸੇ ਨੂੰ ਵੀ ਛੋਟ ਨਾ ਦਿੱਤੀ ਗਈ ਅਤੇ ਉਹ ਰਾਮਾਹ ਤੋਂ ਉਹ ਪੱਥਰ ਅਤੇ ਲੱਕੜ ਲੈ ਗਏ ਜੋ ਬਆਸ਼ਾ ਉੱਥੇ ਵਰਤਦਾ ਸੀ। ਉਹਨਾਂ ਦੇ ਨਾਲ ਰਾਜਾ ਆਸਾ ਨੇ ਬਿਨਯਾਮੀਨ ਵਿੱਚ ਗੇਬਾ ਅਤੇ ਮਿਸਪਾਹ ਨੂੰ ਵੀ ਬਣਾਇਆ।
23ਆਸਾ ਦੇ ਰਾਜ ਦੀਆਂ ਹੋਰ ਸਾਰੀਆਂ ਘਟਨਾਵਾਂ, ਉਸ ਦੀਆਂ ਸਾਰੀਆਂ ਪ੍ਰਾਪਤੀਆਂ, ਸਭ ਕੁਝ ਜੋ ਉਸ ਨੇ ਕੀਤਾ ਅਤੇ ਜਿਹੜੇ ਸ਼ਹਿਰ ਉਸ ਨੇ ਬਣਾਏ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਬੁਢਾਪੇ ਵਿੱਚ ਉਸ ਦੇ ਪੈਰ ਰੋਗੀ ਹੋ ਗਏ।
24ਤਦ ਆਸਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ ਅਤੇ ਉਸ ਤੋਂ ਬਾਅਦ ਉਸਦਾ ਪੁੱਤਰ ਯਹੋਸ਼ਾਫ਼ਾਟ ਰਾਜਾ ਬਣਿਆ।
25ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਦੂਜੇ ਸਾਲ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।
26ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹੀ ਪਾਪ ਕੀਤਾ ਜੋ ਉਸ ਦੇ ਪਿਤਾ ਨੇ ਇਸਰਾਏਲ ਤੋਂ ਕਰਵਾਇਆ ਸੀ।