24ਤਦ ਆਸਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ ਅਤੇ ਉਸ ਤੋਂ ਬਾਅਦ ਉਸਦਾ ਪੁੱਤਰ ਯਹੋਸ਼ਾਫ਼ਾਟ ਰਾਜਾ ਬਣਿਆ।
25ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਦੂਜੇ ਸਾਲ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।
26ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹੀ ਪਾਪ ਕੀਤਾ ਜੋ ਉਸ ਦੇ ਪਿਤਾ ਨੇ ਇਸਰਾਏਲ ਤੋਂ ਕਰਵਾਇਆ ਸੀ।
27ਯਿੱਸਾਕਾਰ ਦੇ ਗੋਤ ਵਿੱਚੋਂ ਅਹੀਯਾਹ ਦੇ ਪੁੱਤਰ ਬਆਸ਼ਾ ਨੇ ਉਹ ਦੇ ਵਿਰੁੱਧ ਵਿਉਂਤ ਬਣਾਈ ਅਤੇ ਉਸ ਨੇ ਉਹ ਨੂੰ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਮਾਰਿਆ ਜਦੋਂ ਨਾਦਾਬ ਅਤੇ ਸਾਰਾ ਇਸਰਾਏਲ ਉਸ ਨੂੰ ਘੇਰਾ ਪਾ ਰਹੇ ਸਨ।
28ਯਹੂਦਾਹ ਦੇ ਰਾਜੇ ਆਸਾ ਦੇ ਰਾਜ ਦੇ ਤੀਜੇ ਸਾਲ ਬਆਸ਼ਾ ਨੇ ਨਾਦਾਬ ਨੂੰ ਮਾਰ ਦਿੱਤਾ ਅਤੇ ਉਸ ਤੋਂ ਬਾਅਦ ਰਾਜਾ ਬਣਿਆ।