1 ਰਾਜਿਆਂ 15

ਯਿੱਸਾਕਾਰ ਦੇ ਗੋਤ ਵਿੱਚੋਂ ਅਹੀਯਾਹ ਦੇ ਪੁੱਤਰ ਬਆਸ਼ਾ ਨੇ ਉਹ ਦੇ ਵਿਰੁੱਧ ਵਿਉਂਤ ਬਣਾਈ ਅਤੇ ਉਸ ਨੇ ਉਹ ਨੂੰ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਮਾਰਿਆ ਜਦੋਂ ਨਾਦਾਬ ਅਤੇ ਸਾਰਾ ਇਸਰਾਏਲ ਉਸ ਨੂੰ ਘੇਰਾ ਪਾ ਰਹੇ ਸਨ।

1 Kings 15:27 (UKJV) And Baasha the son of Ahijah, of the house of Issachar, conspired against him; and Baasha stroke him at Gibbethon, which belonged to the Philistines; for Nadab and all Israel laid siege to Gibbethon.

25ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਦੂਜੇ ਸਾਲ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।

26ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹੀ ਪਾਪ ਕੀਤਾ ਜੋ ਉਸ ਦੇ ਪਿਤਾ ਨੇ ਇਸਰਾਏਲ ਤੋਂ ਕਰਵਾਇਆ ਸੀ।

27ਯਿੱਸਾਕਾਰ ਦੇ ਗੋਤ ਵਿੱਚੋਂ ਅਹੀਯਾਹ ਦੇ ਪੁੱਤਰ ਬਆਸ਼ਾ ਨੇ ਉਹ ਦੇ ਵਿਰੁੱਧ ਵਿਉਂਤ ਬਣਾਈ ਅਤੇ ਉਸ ਨੇ ਉਹ ਨੂੰ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਮਾਰਿਆ ਜਦੋਂ ਨਾਦਾਬ ਅਤੇ ਸਾਰਾ ਇਸਰਾਏਲ ਉਸ ਨੂੰ ਘੇਰਾ ਪਾ ਰਹੇ ਸਨ।

28ਯਹੂਦਾਹ ਦੇ ਰਾਜੇ ਆਸਾ ਦੇ ਰਾਜ ਦੇ ਤੀਜੇ ਸਾਲ ਬਆਸ਼ਾ ਨੇ ਨਾਦਾਬ ਨੂੰ ਮਾਰ ਦਿੱਤਾ ਅਤੇ ਉਸ ਤੋਂ ਬਾਅਦ ਰਾਜਾ ਬਣਿਆ।

29ਜਿਵੇਂ ਹੀ ਉਹ ਰਾਜ ਕਰਨ ਲੱਗਾ, ਉਸਨੇ ਯਾਰਾਬੁਆਮ ਦੇ ਸਾਰੇ ਪਰਿਵਾਰ ਨੂੰ ਮਾਰ ਦਿੱਤਾ। ਉਸਨੇ ਯਾਰਾਬੁਆਮ ਨੂੰ ਸਾਹ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਛੱਡਿਆ, ਪਰ ਉਸ ਨੇ ਆਪਣੇ ਸੇਵਕ ਅਹੀਯਾਹ ਸ਼ੀਲੋਹਨੀ ਦੁਆਰਾ ਦਿੱਤੇ ਯਾਹਵੇਹ ਦੇ ਬਚਨ ਦੇ ਅਨੁਸਾਰ ਉਹਨਾਂ ਸਾਰਿਆਂ ਨੂੰ ਤਬਾਹ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.