29ਜਿਵੇਂ ਹੀ ਉਹ ਰਾਜ ਕਰਨ ਲੱਗਾ, ਉਸਨੇ ਯਾਰਾਬੁਆਮ ਦੇ ਸਾਰੇ ਪਰਿਵਾਰ ਨੂੰ ਮਾਰ ਦਿੱਤਾ। ਉਸਨੇ ਯਾਰਾਬੁਆਮ ਨੂੰ ਸਾਹ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਛੱਡਿਆ, ਪਰ ਉਸ ਨੇ ਆਪਣੇ ਸੇਵਕ ਅਹੀਯਾਹ ਸ਼ੀਲੋਹਨੀ ਦੁਆਰਾ ਦਿੱਤੇ ਯਾਹਵੇਹ ਦੇ ਬਚਨ ਦੇ ਅਨੁਸਾਰ ਉਹਨਾਂ ਸਾਰਿਆਂ ਨੂੰ ਤਬਾਹ ਕਰ ਦਿੱਤਾ।
30ਇਹ ਉਹਨਾਂ ਪਾਪਾਂ ਦੇ ਕਾਰਨ ਹੋਇਆ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਇਸਰਾਏਲ ਨੂੰ ਕਰਾਉਣ ਲਈ ਉਕਸਾਇਆ ਸੀ ਅਤੇ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦਾ ਕ੍ਰੋਧ ਭੜਕਾਇਆ ਸੀ।
31ਨਾਦਾਬ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।
32ਆਸਾ ਅਤੇ ਇਸਰਾਏਲ ਦੇ ਰਾਜੇ ਬਆਸ਼ਾ ਵਿੱਚ ਉਹਨਾਂ ਦੇ ਰਾਜ ਦੌਰਾਨ ਯੁੱਧ ਹੁੰਦਾ ਰਿਹਾ।
33ਯਹੂਦਾਹ ਦੇ ਪਾਤਸ਼ਾਹ ਆਸਾ ਦੇ ਤੀਜੇ ਸਾਲ ਵਿੱਚ ਅਹੀਯਾਹ ਦਾ ਪੁੱਤਰ ਬਆਸ਼ਾ ਤਿਰਜ਼ਾਹ ਵਿੱਚ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਚੌਵੀ ਸਾਲ ਰਾਜ ਕੀਤਾ।