7ਅਬੀਜਾਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਕੀਤੀਆਂ ਗਈਆਂ ਹਨ ਅਬੀਜਾਮ ਅਤੇ ਯਾਰਾਬੁਆਮ ਵਿਚਕਾਰ ਲੜਾਈ ਹੋਈ।
8ਅਤੇ ਅਬੀਜਾਮ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਅਤੇ ਉਸ ਦਾ ਪੁੱਤਰ ਆਸਾ ਉਸ ਤੋਂ ਬਾਅਦ ਰਾਜਾ ਬਣਿਆ।
9ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਵੀਹਵੇਂ ਸਾਲ, ਆਸਾ ਯਹੂਦਾਹ ਦਾ ਰਾਜਾ ਬਣਿਆ,
10ਅਤੇ ਉਸ ਨੇ ਯੇਰੂਸ਼ਲੇਮ ਵਿੱਚ ਇੱਕਤਾਲੀ ਸਾਲ ਰਾਜ ਕੀਤਾ। ਉਸਦੀ ਦਾਦੀ ਦਾ ਨਾਮ ਮਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ।
11ਆਸਾ ਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸਦੇ ਪਿਤਾ ਦਾਵੀਦ ਨੇ ਕੀਤਾ ਸੀ।