10ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਮਾਰਿਆ ਅਤੇ ਮਾਰ ਸੁੱਟਿਆ। ਫਿਰ ਉਹ ਉਸ ਤੋਂ ਬਾਅਦ ਰਾਜਾ ਬਣਿਆ।
11ਜਿਵੇਂ ਹੀ ਉਹ ਰਾਜ ਕਰਨ ਲੱਗਾ ਅਤੇ ਗੱਦੀ ਉੱਤੇ ਬਿਰਾਜਮਾਨ ਹੋਇਆ ਤਾਂ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ। ਉਸਨੇ ਇੱਕ ਵੀ ਮਰਦ ਨੂੰ ਚਾਹੇ ਰਿਸ਼ਤੇਦਾਰਾ ਜਾਂ ਮਿੱਤਰਾਂ ਵਿੱਚੋਂ ਨਹੀਂ ਬਖਸ਼ਿਆ।
12ਇਸ ਲਈ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਨਾਸ਼ ਕਰ ਦਿੱਤਾ, ਯਾਹਵੇਹ ਦੇ ਬਚਨ ਦੇ ਅਨੁਸਾਰ ਜੋ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਗਿਆ ਸੀ।
13ਉਹਨਾਂ ਸਾਰੇ ਪਾਪਾਂ ਦੇ ਕਾਰਨ ਜੋ ਬਆਸ਼ਾ ਅਤੇ ਉਸਦੇ ਪੁੱਤਰ ਏਲਾਹ ਨੇ ਕੀਤੇ ਸਨ ਅਤੇ ਇਸਰਾਏਲ ਕੋਲੋ ਵੀ ਪਾਪ ਕਰਵਾਇਆ, ਤਾਂ ਜੋ ਉਹਨਾਂ ਨੇ ਆਪਣੀਆਂ ਬੇਕਾਰ ਮੂਰਤੀਆਂ ਦੁਆਰਾ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦਾ ਗੁੱਸਾ ਭੜਕਾਇਆ।
14ਏਲਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।