1 ਰਾਜਿਆਂ 16

ਜਦੋਂ ਜ਼ਿਮਰੀ ਨੇ ਵੇਖਿਆ ਜੋ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਗਿਆ ਹੈ ਤਾਂ ਉਹ ਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ। ਇਸ ਲਈ ਉਹ ਮਰ ਗਿਆ,

1 Kings 16:18 (UKJV) And it came to pass, when Zimri saw that the city was taken, that he went into the palace of the king's house, and burnt the king's house over him with fire, and died.

16ਜਦੋਂ ਡੇਰੇ ਵਿੱਚ ਇਸਰਾਏਲੀਆਂ ਨੇ ਸੁਣਿਆ ਕਿ ਜ਼ਿਮਰੀ ਨੇ ਰਾਜੇ ਦੇ ਵਿਰੁੱਧ ਵਿਉਂਤ ਬਣਾਈ ਹੈ ਅਤੇ ਉਸ ਦਾ ਕਤਲ ਕਰ ਦਿੱਤਾ ਹੈ, ਤਾਂ ਉਹਨਾਂ ਨੇ ਉਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਦਾ ਰਾਜਾ ਘੋਸ਼ਿਤ ਕੀਤਾ।

17ਤਦ ਆਮਰੀ ਅਤੇ ਉਸ ਦੇ ਨਾਲ ਦੇ ਸਾਰੇ ਇਸਰਾਏਲੀ ਗਿਬਥੋਨ ਤੋਂ ਹਟ ਗਏ ਅਤੇ ਤਿਰਜ਼ਾਹ ਨੂੰ ਘੇਰਾ ਪਾ ਲਿਆ।

18ਜਦੋਂ ਜ਼ਿਮਰੀ ਨੇ ਵੇਖਿਆ ਜੋ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਗਿਆ ਹੈ ਤਾਂ ਉਹ ਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ। ਇਸ ਲਈ ਉਹ ਮਰ ਗਿਆ,

19ਕਿਉਂਕਿ ਉਸ ਨੇ ਆਪਣੇ ਕੀਤੇ ਹੋਏ ਪਾਪਾਂ ਦੇ ਕਾਰਨ, ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਾਰਾਬੁਆਮ ਦੇ ਰਾਹਾਂ ਉੱਤੇ ਚੱਲਿਆ ਅਤੇ ਉਹੀ ਪਾਪ ਕੀਤਾ ਜੋ ਯਾਰਾਬੁਆਮ ਨੇ ਇਸਰਾਏਲ ਤੋਂ ਕਰਵਾਏ।

20ਜਿਥੋਂ ਤੱਕ ਜ਼ਿਮਰੀ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਬਗਾਵਤ ਉਸ ਨੇ ਕੀਤੀ ਸੀ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.