1ਤਦ ਯਾਹਵੇਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਬਆਸ਼ਾ ਦੇ ਵਿਖੇ ਆਇਆ:
2“ਮੈਂ ਤੈਨੂੰ ਮਿੱਟੀ ਤੋਂ ਉੱਠਾਇਆ ਅਤੇ ਤੈਨੂੰ ਆਪਣੀ ਪਰਜਾ ਇਸਰਾਏਲ ਦਾ ਹਾਕਮ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹਾਂ ਉੱਤੇ ਚੱਲਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਉਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ।
3ਇਸ ਲਈ ਮੈਂ ਬਆਸ਼ਾ ਅਤੇ ਉਹ ਦੇ ਘਰਾਣੇ ਨੂੰ ਮਿਟਾਉਣ ਵਾਲਾ ਹਾਂ ਅਤੇ ਮੈਂ ਤੇਰੇ ਘਰ ਨੂੰ ਨੇਬਾਥ ਦੇ ਪੁੱਤਰ ਯਾਰਾਬੁਆਮ ਵਰਗਾ ਬਣਾਵਾਂਗਾ।
4ਕੁੱਤੇ ਬਆਸ਼ਾ ਦੇ ਲੋਕਾਂ ਨੂੰ ਖਾਣਗੇ ਜਿਹੜੇ ਸ਼ਹਿਰ ਵਿੱਚ ਮਰਨਗੇ, ਅਤੇ ਪੰਛੀ ਉਹਨਾਂ ਨੂੰ ਖਾਣਗੇ ਜਿਹੜੇ ਦੇਸ਼ ਵਿੱਚ ਮਰਨਗੇ।”