1 ਰਾਜਿਆਂ 16

ਤਦ ਇਸਰਾਏਲ ਦੇ ਲੋਕ ਦੋ ਹਿੱਸਿਆ ਵਿੱਚ ਵੰਡੇ ਗਏ; ਅੱਧੇ ਲੋਕ ਗਿਨਾਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਕਿ ਉਹ ਉਸ ਨੂੰ ਰਾਜਾ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ।

1 Kings 16:21 (UKJV) Then were the people of Israel divided into two parts: half of the people followed Tibni the son of Ginath, to make him king; and half followed Omri.

19ਕਿਉਂਕਿ ਉਸ ਨੇ ਆਪਣੇ ਕੀਤੇ ਹੋਏ ਪਾਪਾਂ ਦੇ ਕਾਰਨ, ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਾਰਾਬੁਆਮ ਦੇ ਰਾਹਾਂ ਉੱਤੇ ਚੱਲਿਆ ਅਤੇ ਉਹੀ ਪਾਪ ਕੀਤਾ ਜੋ ਯਾਰਾਬੁਆਮ ਨੇ ਇਸਰਾਏਲ ਤੋਂ ਕਰਵਾਏ।

20ਜਿਥੋਂ ਤੱਕ ਜ਼ਿਮਰੀ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਬਗਾਵਤ ਉਸ ਨੇ ਕੀਤੀ ਸੀ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

21ਤਦ ਇਸਰਾਏਲ ਦੇ ਲੋਕ ਦੋ ਹਿੱਸਿਆ ਵਿੱਚ ਵੰਡੇ ਗਏ; ਅੱਧੇ ਲੋਕ ਗਿਨਾਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਕਿ ਉਹ ਉਸ ਨੂੰ ਰਾਜਾ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ।

22ਪਰ ਆਮਰੀ ਦੇ ਸਾਮਰਥਨ ਗਿਨਾਥ ਦੇ ਪੁੱਤਰ ਤਿਬਨੀ ਦੇ ਸਾਮਰਥਨਾਂ ਨਾਲੋਂ ਵੱਧ ਬਲਵਾਨ ਸਾਬਤ ਹੋਏ। ਇਸ ਲਈ ਤਿਬਨੀ ਮਰ ਗਿਆ ਅਤੇ ਆਮਰੀ ਰਾਜਾ ਬਣ ਗਿਆ।

23ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਸਾਲ ਵਿੱਚ, ਆਮਰੀ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਬਾਰਾਂ ਸਾਲ ਰਾਜ ਕੀਤਾ, ਜਿਨ੍ਹਾਂ ਵਿੱਚੋਂ ਛੇ ਤਿਰਜ਼ਾਹ ਵਿੱਚ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.