1 ਰਾਜਿਆਂ 16

ਪਰ ਆਮਰੀ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਆਪਣੇ ਤੋਂ ਪਹਿਲਾਂ ਦੇ ਸਾਰੇ ਲੋਕਾਂ ਨਾਲੋਂ ਵੱਧ ਪਾਪ ਕੀਤਾ।

1 Kings 16:25 (UKJV) But Omri wrought evil in the eyes of the LORD, and did worse than all that were before him.

23ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਸਾਲ ਵਿੱਚ, ਆਮਰੀ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਬਾਰਾਂ ਸਾਲ ਰਾਜ ਕੀਤਾ, ਜਿਨ੍ਹਾਂ ਵਿੱਚੋਂ ਛੇ ਤਿਰਜ਼ਾਹ ਵਿੱਚ ਸਨ।

24ਉਸ ਨੇ ਸਾਮਰਿਯਾ ਦੀ ਪਹਾੜੀ ਨੂੰ ਸ਼ਮੇਰ ਤੋਂ ਦੋ ਤੋਲੇ ਚਾਂਦੀ ਦੇ ਕੇ ਮੁੱਲ ਲਿਆ ਅਤੇ ਪਹਾੜੀ ਉੱਤੇ ਇੱਕ ਸ਼ਹਿਰ ਬਣਾਇਆ ਅਤੇ ਉਸ ਦਾ ਨਾਮ ਸ਼ਮੇਰ ਦੇ ਨਾਮ ਉੱਤੇ, ਪਹਾੜੀ ਦੇ ਪਹਿਲੇ ਮਾਲਕ ਦੇ ਨਾਮ ਉੱਤੇ ਸਾਮਰਿਯਾ ਰੱਖਿਆ।

25ਪਰ ਆਮਰੀ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਆਪਣੇ ਤੋਂ ਪਹਿਲਾਂ ਦੇ ਸਾਰੇ ਲੋਕਾਂ ਨਾਲੋਂ ਵੱਧ ਪਾਪ ਕੀਤਾ।

26ਉਹ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਰਾਹਾਂ ਉੱਤੇ ਪੂਰੀ ਤਰ੍ਹਾਂ ਚੱਲਿਆ ਅਤੇ ਉਹੀ ਪਾਪ ਕੀਤਾ ਜੋ ਯਾਰਾਬੁਆਮ ਨੇ ਇਸਰਾਏਲ ਤੋਂ ਕਰਵਾਇਆ ਸੀ, ਤਾਂ ਜੋ ਉਹਨਾਂ ਨੇ ਆਪਣੀਆਂ ਨਿਕੰਮੀਆਂ ਮੂਰਤੀਆਂ ਦੁਆਰਾ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦਾ ਕ੍ਰੋਧ ਭੜਕਾਇਆ।

27ਆਮਰੀ ਦੇ ਰਾਜ ਦੀਆਂ ਹੋਰ ਘਟਨਾਵਾਂ ਜੋ ਉਸ ਨੇ ਕੀਤੀਆਂ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.