1 ਰਾਜਿਆਂ 16

ਆਮਰੀ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਹਾਬ ਉਸਦੇ ਬਾਅਦ ਪਾਤਸ਼ਾਹ ਬਣਿਆ।

1 Kings 16:28 (UKJV) So Omri slept with his fathers, and was buried in Samaria: and Ahab his son reigned in his position.

26ਉਹ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਰਾਹਾਂ ਉੱਤੇ ਪੂਰੀ ਤਰ੍ਹਾਂ ਚੱਲਿਆ ਅਤੇ ਉਹੀ ਪਾਪ ਕੀਤਾ ਜੋ ਯਾਰਾਬੁਆਮ ਨੇ ਇਸਰਾਏਲ ਤੋਂ ਕਰਵਾਇਆ ਸੀ, ਤਾਂ ਜੋ ਉਹਨਾਂ ਨੇ ਆਪਣੀਆਂ ਨਿਕੰਮੀਆਂ ਮੂਰਤੀਆਂ ਦੁਆਰਾ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦਾ ਕ੍ਰੋਧ ਭੜਕਾਇਆ।

27ਆਮਰੀ ਦੇ ਰਾਜ ਦੀਆਂ ਹੋਰ ਘਟਨਾਵਾਂ ਜੋ ਉਸ ਨੇ ਕੀਤੀਆਂ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

28ਆਮਰੀ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਹਾਬ ਉਸਦੇ ਬਾਅਦ ਪਾਤਸ਼ਾਹ ਬਣਿਆ।

29ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸਾਮਰਿਯਾ ਵਿੱਚ ਬਾਈ ਸਾਲ ਤੱਕ ਇਸਰਾਏਲ ਉੱਤੇ ਰਾਜ ਕੀਤਾ।

30ਆਮਰੀ ਦੇ ਪੁੱਤਰ ਅਹਾਬ ਨੇ ਯਾਹਵੇਹ ਦੀ ਨਿਗਾਹ ਵਿੱਚ ਆਪਣੇ ਤੋਂ ਪਹਿਲਾਂ ਦੇ ਲੋਕਾਂ ਨਾਲੋਂ ਵੱਧ ਬੁਰਾਈ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.