1 ਰਾਜਿਆਂ 16

ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸਾਮਰਿਯਾ ਵਿੱਚ ਬਾਈ ਸਾਲ ਤੱਕ ਇਸਰਾਏਲ ਉੱਤੇ ਰਾਜ ਕੀਤਾ।

1 Kings 16:29 (UKJV) And in the thirty and eighth year of Asa king of Judah began Ahab the son of Omri to reign over Israel: and Ahab the son of Omri reigned over Israel in Samaria twenty and two years.

27ਆਮਰੀ ਦੇ ਰਾਜ ਦੀਆਂ ਹੋਰ ਘਟਨਾਵਾਂ ਜੋ ਉਸ ਨੇ ਕੀਤੀਆਂ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

28ਆਮਰੀ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਹਾਬ ਉਸਦੇ ਬਾਅਦ ਪਾਤਸ਼ਾਹ ਬਣਿਆ।

29ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸਾਮਰਿਯਾ ਵਿੱਚ ਬਾਈ ਸਾਲ ਤੱਕ ਇਸਰਾਏਲ ਉੱਤੇ ਰਾਜ ਕੀਤਾ।

30ਆਮਰੀ ਦੇ ਪੁੱਤਰ ਅਹਾਬ ਨੇ ਯਾਹਵੇਹ ਦੀ ਨਿਗਾਹ ਵਿੱਚ ਆਪਣੇ ਤੋਂ ਪਹਿਲਾਂ ਦੇ ਲੋਕਾਂ ਨਾਲੋਂ ਵੱਧ ਬੁਰਾਈ ਕੀਤੀ।

31ਤਾਂ ਐਉਂ ਹੋਇਆ ਕਿ ਨੇਬਾਥ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਅਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ੇਬੇਲ ਨਾਲ ਵਿਆਹ ਕਰ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.