1 ਰਾਜਿਆਂ 16

ਆਮਰੀ ਦੇ ਪੁੱਤਰ ਅਹਾਬ ਨੇ ਯਾਹਵੇਹ ਦੀ ਨਿਗਾਹ ਵਿੱਚ ਆਪਣੇ ਤੋਂ ਪਹਿਲਾਂ ਦੇ ਲੋਕਾਂ ਨਾਲੋਂ ਵੱਧ ਬੁਰਾਈ ਕੀਤੀ।

1 Kings 16:30 (UKJV) And Ahab the son of Omri did evil in the sight of the LORD above all that were before him.

28ਆਮਰੀ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਹਾਬ ਉਸਦੇ ਬਾਅਦ ਪਾਤਸ਼ਾਹ ਬਣਿਆ।

29ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸਾਮਰਿਯਾ ਵਿੱਚ ਬਾਈ ਸਾਲ ਤੱਕ ਇਸਰਾਏਲ ਉੱਤੇ ਰਾਜ ਕੀਤਾ।

30ਆਮਰੀ ਦੇ ਪੁੱਤਰ ਅਹਾਬ ਨੇ ਯਾਹਵੇਹ ਦੀ ਨਿਗਾਹ ਵਿੱਚ ਆਪਣੇ ਤੋਂ ਪਹਿਲਾਂ ਦੇ ਲੋਕਾਂ ਨਾਲੋਂ ਵੱਧ ਬੁਰਾਈ ਕੀਤੀ।

31ਤਾਂ ਐਉਂ ਹੋਇਆ ਕਿ ਨੇਬਾਥ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਅਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ੇਬੇਲ ਨਾਲ ਵਿਆਹ ਕਰ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।

32ਉਸ ਨੇ ਸਾਮਰਿਯਾ ਵਿੱਚ ਬਆਲ ਦੇ ਮੰਦਰ ਵਿੱਚ ਬਾਲ ਲਈ ਇੱਕ ਜਗਵੇਦੀ ਬਣਾਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.