1 ਰਾਜਿਆਂ 16

ਤਾਂ ਐਉਂ ਹੋਇਆ ਕਿ ਨੇਬਾਥ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਅਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ੇਬੇਲ ਨਾਲ ਵਿਆਹ ਕਰ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।

1 Kings 16:31 (UKJV) And it came to pass, as if it had been a light thing for him to walk in the sins of Jeroboam the son of Nebat, that he took to wife Jezebel the daughter of Ethbaal king of the Zidonians, and went and served Baal, and worshipped him.

29ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਸਾਮਰਿਯਾ ਵਿੱਚ ਬਾਈ ਸਾਲ ਤੱਕ ਇਸਰਾਏਲ ਉੱਤੇ ਰਾਜ ਕੀਤਾ।

30ਆਮਰੀ ਦੇ ਪੁੱਤਰ ਅਹਾਬ ਨੇ ਯਾਹਵੇਹ ਦੀ ਨਿਗਾਹ ਵਿੱਚ ਆਪਣੇ ਤੋਂ ਪਹਿਲਾਂ ਦੇ ਲੋਕਾਂ ਨਾਲੋਂ ਵੱਧ ਬੁਰਾਈ ਕੀਤੀ।

31ਤਾਂ ਐਉਂ ਹੋਇਆ ਕਿ ਨੇਬਾਥ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਅਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ੇਬੇਲ ਨਾਲ ਵਿਆਹ ਕਰ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।

32ਉਸ ਨੇ ਸਾਮਰਿਯਾ ਵਿੱਚ ਬਆਲ ਦੇ ਮੰਦਰ ਵਿੱਚ ਬਾਲ ਲਈ ਇੱਕ ਜਗਵੇਦੀ ਬਣਾਈ।

33ਅਹਾਬ ਨੇ ਅਸ਼ੇਰਾਹ ਦਾ ਇੱਕ ਖੰਭਾ ਵੀ ਬਣਾਇਆ ਅਤੇ ਇਸਰਾਏਲ ਦੇ ਪਰਮੇਸ਼ਵਰ ਦੇ ਕ੍ਰੋਧ ਨੂੰ ਭੜਕਾਉਣ ਲਈ ਉਸ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਰਾਜਿਆਂ ਨਾਲੋਂ ਜ਼ਿਆਦਾ ਕ੍ਰੋਧ ਚੜ੍ਹਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.