1 ਰਾਜਿਆਂ 16

ਬਆਸ਼ਾ ਦੇ ਰਾਜ ਦੀਆਂ ਹੋਰ ਘਟਨਾਵਾਂ, ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

1 Kings 16:5 (UKJV) Now the rest of the acts of Baasha, and what he did, and his might, are they not written in the book of the chronicles of the kings of Israel?

3ਇਸ ਲਈ ਮੈਂ ਬਆਸ਼ਾ ਅਤੇ ਉਹ ਦੇ ਘਰਾਣੇ ਨੂੰ ਮਿਟਾਉਣ ਵਾਲਾ ਹਾਂ ਅਤੇ ਮੈਂ ਤੇਰੇ ਘਰ ਨੂੰ ਨੇਬਾਥ ਦੇ ਪੁੱਤਰ ਯਾਰਾਬੁਆਮ ਵਰਗਾ ਬਣਾਵਾਂਗਾ।

4ਕੁੱਤੇ ਬਆਸ਼ਾ ਦੇ ਲੋਕਾਂ ਨੂੰ ਖਾਣਗੇ ਜਿਹੜੇ ਸ਼ਹਿਰ ਵਿੱਚ ਮਰਨਗੇ, ਅਤੇ ਪੰਛੀ ਉਹਨਾਂ ਨੂੰ ਖਾਣਗੇ ਜਿਹੜੇ ਦੇਸ਼ ਵਿੱਚ ਮਰਨਗੇ।”

5ਬਆਸ਼ਾ ਦੇ ਰਾਜ ਦੀਆਂ ਹੋਰ ਘਟਨਾਵਾਂ, ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

6ਬਆਸ਼ਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਤਿਰਜ਼ਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਏਲਾਹ ਉਸ ਤੋਂ ਬਾਅਦ ਰਾਜਾ ਬਣਿਆ।

7ਇਸ ਤੋਂ ਇਲਾਵਾ, ਯਾਹਵੇਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਨਬੀ ਦੇ ਰਾਹੀਂ ਬਆਸ਼ਾ ਅਤੇ ਉਸਦੇ ਘਰਾਣੇ ਨੂੰ ਪਹੁੰਚਿਆ, ਅਤੇ ਇਸ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਾਹਵੇਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਸ ਨੂੰ ਕ੍ਰੋਧਵਾਨ ਕੀਤਾ ਅਤੇ ਇਸ ਲਈ ਵੀ ਕਿ ਉਸਨੇ ਉਸ ਨੂੰ ਮਾਰ ਸੁੱਟਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.