4ਕੁੱਤੇ ਬਆਸ਼ਾ ਦੇ ਲੋਕਾਂ ਨੂੰ ਖਾਣਗੇ ਜਿਹੜੇ ਸ਼ਹਿਰ ਵਿੱਚ ਮਰਨਗੇ, ਅਤੇ ਪੰਛੀ ਉਹਨਾਂ ਨੂੰ ਖਾਣਗੇ ਜਿਹੜੇ ਦੇਸ਼ ਵਿੱਚ ਮਰਨਗੇ।”
5ਬਆਸ਼ਾ ਦੇ ਰਾਜ ਦੀਆਂ ਹੋਰ ਘਟਨਾਵਾਂ, ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀਆਂ ਪ੍ਰਾਪਤੀਆਂ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।
6ਬਆਸ਼ਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਤਿਰਜ਼ਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਏਲਾਹ ਉਸ ਤੋਂ ਬਾਅਦ ਰਾਜਾ ਬਣਿਆ।
7ਇਸ ਤੋਂ ਇਲਾਵਾ, ਯਾਹਵੇਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਨਬੀ ਦੇ ਰਾਹੀਂ ਬਆਸ਼ਾ ਅਤੇ ਉਸਦੇ ਘਰਾਣੇ ਨੂੰ ਪਹੁੰਚਿਆ, ਅਤੇ ਇਸ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਾਹਵੇਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਸ ਨੂੰ ਕ੍ਰੋਧਵਾਨ ਕੀਤਾ ਅਤੇ ਇਸ ਲਈ ਵੀ ਕਿ ਉਸਨੇ ਉਸ ਨੂੰ ਮਾਰ ਸੁੱਟਿਆ।
8ਯਹੂਦਾਹ ਦੇ ਪਾਤਸ਼ਾਹ ਆਸਾ ਦੇ ਛੱਬੀਵੇਂ ਵਰ੍ਹੇ ਬਆਸ਼ਾ ਦਾ ਪੁੱਤਰ ਏਲਾਹ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਤਿਰਜ਼ਾਹ ਵਿੱਚ ਦੋ ਸਾਲ ਰਾਜ ਕੀਤਾ।