14ਕਿਉਂ ਜੋ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਸ ਤਰ੍ਹਾਂ ਆਖਦਾ ਹੈ: ‘ਕਿ ਨਾ ਬਰਤਨ ਵਿੱਚੋਂ ਆਟਾ ਮੁੱਕੇਗਾ ਨਾ ਕੁੱਪੀ ਦਾ ਤੇਲ ਘਟੇਗਾ ਜਦੋਂ ਤੱਕ ਯਾਹਵੇਹ ਜ਼ਮੀਨ ਉੱਤੇ ਮੀਂਹ ਨਾ ਪਾਵੇ।’ ”
15ਉਹ ਚਲੀ ਗਈ ਅਤੇ ਉਹੀ ਕੀਤਾ ਜਿਵੇਂ ਏਲੀਯਾਹ ਨੇ ਉਸ ਨੂੰ ਕਿਹਾ ਸੀ। ਇਸ ਲਈ ਏਲੀਯਾਹ ਅਤੇ ਔਰਤ ਅਤੇ ਉਸਦੇ ਪਰਿਵਾਰ ਲਈ ਹਰ ਰੋਜ਼ ਭੋਜਨ ਹੁੰਦਾ ਸੀ।
16ਅਤੇ ਨਾ ਬਰਤਨ ਵਿੱਚੋਂ ਆਟਾ ਮੁੱਕਾ ਨਾ ਕੁੱਪੀ ਦਾ ਤੇਲ ਘਟਿਆ। ਇਹ ਯਾਹਵੇਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।
17ਤਾਂ ਐਉਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਸ ਦੀ ਬੀਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਕਿ ਉਸ ਦੇ ਵਿੱਚ ਪ੍ਰਾਣ ਨਾ ਰਹੇ
18ਤਾਂ ਉਸ ਨੇ ਏਲੀਯਾਹ ਨੂੰ ਆਖਿਆ, “ਹੇ ਪਰਮੇਸ਼ਵਰ ਦੇ ਬੰਦੇ, ਮੇਰਾ ਤੇਰੇ ਨਾਲ ਕੀ ਕੰਮ ਹੈ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ?”