1 ਰਾਜਿਆਂ 17

ਤਾਂ ਉਸ ਨੇ ਏਲੀਯਾਹ ਨੂੰ ਆਖਿਆ, “ਹੇ ਪਰਮੇਸ਼ਵਰ ਦੇ ਬੰਦੇ, ਮੇਰਾ ਤੇਰੇ ਨਾਲ ਕੀ ਕੰਮ ਹੈ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ?”

1 Kings 17:18 (UKJV) And she said unto Elijah, What have I to do with you, O you man of God? are you come unto me to call my sin to remembrance, and to slay my son?

16ਅਤੇ ਨਾ ਬਰਤਨ ਵਿੱਚੋਂ ਆਟਾ ਮੁੱਕਾ ਨਾ ਕੁੱਪੀ ਦਾ ਤੇਲ ਘਟਿਆ। ਇਹ ਯਾਹਵੇਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।

17ਤਾਂ ਐਉਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਸ ਦੀ ਬੀਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਕਿ ਉਸ ਦੇ ਵਿੱਚ ਪ੍ਰਾਣ ਨਾ ਰਹੇ

18ਤਾਂ ਉਸ ਨੇ ਏਲੀਯਾਹ ਨੂੰ ਆਖਿਆ, “ਹੇ ਪਰਮੇਸ਼ਵਰ ਦੇ ਬੰਦੇ, ਮੇਰਾ ਤੇਰੇ ਨਾਲ ਕੀ ਕੰਮ ਹੈ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ?”

19ਏਲੀਯਾਹ ਨੇ ਉੱਤਰ ਦਿੱਤਾ, “ਆਪਣਾ ਪੁੱਤਰ ਮੈਨੂੰ ਦੇ।” ਉਸਨੇ ਉਸਨੂੰ ਆਪਣੀਆਂ ਬਾਹਾਂ ਤੋਂ ਚੁੱਕ ਲਿਆ, ਉਸਨੂੰ ਉੱਪਰਲੇ ਕਮਰੇ ਵਿੱਚ ਲੈ ਗਿਆ ਜਿੱਥੇ ਉਹ ਰਹਿ ਰਿਹਾ ਸੀ, ਅਤੇ ਉਸਨੂੰ ਆਪਣੇ ਬਿਸਤਰੇ ਉੱਤੇ ਲੇਟਾਇਆ।

20ਤਦ ਉਸ ਨੇ ਯਾਹਵੇਹ ਅੱਗੇ ਦੁਹਾਈ ਦਿੱਤੀ, “ਹੇ ਯਾਹਵੇਹ, ਮੇਰੇ ਪਰਮੇਸ਼ਵਰ, ਕੀ ਤੁਸੀਂ ਇਸ ਵਿਧਵਾ ਉੱਤੇ ਵੀ ਦੁੱਖ ਲਿਆਇਆ ਹੈ ਜਿਸਦੇ ਨਾਲ ਮੈਂ ਰਹਿ ਰਿਹਾ ਹਾਂ, ਇਸ ਦੇ ਪੁੱਤਰ ਦੀ ਮੌਤ ਕਰਕੇ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.