1 ਰਾਜਿਆਂ 17

ਤਦ ਉਸ ਨੇ ਆਪਣੇ ਆਪ ਨੂੰ ਲੜਕੇ ਉੱਤੇ ਤਿੰਨ ਵਾਰੀ ਪਸਾਰਿਆ ਅਤੇ ਯਾਹਵੇਹ ਅੱਗੇ ਪੁਕਾਰ ਕੇ ਕਿਹਾ, “ਹੇ ਯਾਹਵੇਹ, ਮੇਰੇ ਪਰਮੇਸ਼ਵਰ, ਇਸ ਮੁੰਡੇ ਦੇ ਪ੍ਰਾਣ ਇਸ ਵਿੱਚ ਆ ਜਾਣ!”

1 Kings 17:21 (UKJV) And he stretched himself upon the child three times, and cried unto the LORD, and said, O LORD my God, I pray you, let this child's soul come into him again.

19ਏਲੀਯਾਹ ਨੇ ਉੱਤਰ ਦਿੱਤਾ, “ਆਪਣਾ ਪੁੱਤਰ ਮੈਨੂੰ ਦੇ।” ਉਸਨੇ ਉਸਨੂੰ ਆਪਣੀਆਂ ਬਾਹਾਂ ਤੋਂ ਚੁੱਕ ਲਿਆ, ਉਸਨੂੰ ਉੱਪਰਲੇ ਕਮਰੇ ਵਿੱਚ ਲੈ ਗਿਆ ਜਿੱਥੇ ਉਹ ਰਹਿ ਰਿਹਾ ਸੀ, ਅਤੇ ਉਸਨੂੰ ਆਪਣੇ ਬਿਸਤਰੇ ਉੱਤੇ ਲੇਟਾਇਆ।

20ਤਦ ਉਸ ਨੇ ਯਾਹਵੇਹ ਅੱਗੇ ਦੁਹਾਈ ਦਿੱਤੀ, “ਹੇ ਯਾਹਵੇਹ, ਮੇਰੇ ਪਰਮੇਸ਼ਵਰ, ਕੀ ਤੁਸੀਂ ਇਸ ਵਿਧਵਾ ਉੱਤੇ ਵੀ ਦੁੱਖ ਲਿਆਇਆ ਹੈ ਜਿਸਦੇ ਨਾਲ ਮੈਂ ਰਹਿ ਰਿਹਾ ਹਾਂ, ਇਸ ਦੇ ਪੁੱਤਰ ਦੀ ਮੌਤ ਕਰਕੇ?”

21ਤਦ ਉਸ ਨੇ ਆਪਣੇ ਆਪ ਨੂੰ ਲੜਕੇ ਉੱਤੇ ਤਿੰਨ ਵਾਰੀ ਪਸਾਰਿਆ ਅਤੇ ਯਾਹਵੇਹ ਅੱਗੇ ਪੁਕਾਰ ਕੇ ਕਿਹਾ, “ਹੇ ਯਾਹਵੇਹ, ਮੇਰੇ ਪਰਮੇਸ਼ਵਰ, ਇਸ ਮੁੰਡੇ ਦੇ ਪ੍ਰਾਣ ਇਸ ਵਿੱਚ ਆ ਜਾਣ!”

22ਤਾਂ ਯਾਹਵੇਹ ਨੇ ਏਲੀਯਾਹ ਦੀ ਦੁਹਾਈ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਸ ਦੇ ਵਿੱਚ ਆ ਗਏ ਅਤੇ ਉਹ ਜਿਉਂਦਾ ਹੋ ਗਿਆ।

23ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਸ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, “ਵੇਖ, ਤੇਰਾ ਪੁੱਤਰ ਜਿਉਂਦਾ ਹੈ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.