1 ਰਾਜਿਆਂ 17

ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਸ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, “ਵੇਖ, ਤੇਰਾ ਪੁੱਤਰ ਜਿਉਂਦਾ ਹੈ!”

1 Kings 17:23 (UKJV) And Elijah took the child, and brought him down out of the chamber into the house, and delivered him unto his mother: and Elijah said, See, your son lives.

21ਤਦ ਉਸ ਨੇ ਆਪਣੇ ਆਪ ਨੂੰ ਲੜਕੇ ਉੱਤੇ ਤਿੰਨ ਵਾਰੀ ਪਸਾਰਿਆ ਅਤੇ ਯਾਹਵੇਹ ਅੱਗੇ ਪੁਕਾਰ ਕੇ ਕਿਹਾ, “ਹੇ ਯਾਹਵੇਹ, ਮੇਰੇ ਪਰਮੇਸ਼ਵਰ, ਇਸ ਮੁੰਡੇ ਦੇ ਪ੍ਰਾਣ ਇਸ ਵਿੱਚ ਆ ਜਾਣ!”

22ਤਾਂ ਯਾਹਵੇਹ ਨੇ ਏਲੀਯਾਹ ਦੀ ਦੁਹਾਈ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਸ ਦੇ ਵਿੱਚ ਆ ਗਏ ਅਤੇ ਉਹ ਜਿਉਂਦਾ ਹੋ ਗਿਆ।

23ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਸ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, “ਵੇਖ, ਤੇਰਾ ਪੁੱਤਰ ਜਿਉਂਦਾ ਹੈ!”

24ਤਦ ਉਸ ਔਰਤ ਨੇ ਏਲੀਯਾਹ ਨੂੰ ਕਿਹਾ, “ਹੁਣ ਮੈਂ ਜਾਣਦੀ ਹਾਂ ਕਿ ਤੂੰ ਪਰਮੇਸ਼ਵਰ ਦਾ ਮਨੁੱਖ ਹੈ ਅਤੇ ਯਾਹਵੇਹ ਦਾ ਬਚਨ ਜੋ ਤੇਰੇ ਮੂੰਹ ਵਿੱਚ ਹੈ ਉਹ ਸੱਚਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.