4ਤੂੰ ਨਦੀ ਵਿੱਚੋਂ ਪੀਵੇਂਗਾ ਅਤੇ ਮੈਂ ਕਾਂਵਾਂ ਨੂੰ ਤੇਰੇ ਲਈ ਹੁਕਮ ਦਿੱਤਾ ਹੈ ਕਿ ਉੱਥੇ ਤੈਨੂੰ ਭੋਜਨ ਦੇਣ।”
5ਇਸ ਲਈ ਉਸਨੇ ਉਹੀ ਕੀਤਾ ਜੋ ਯਾਹਵੇਹ ਨੇ ਉਸਨੂੰ ਕਿਹਾ ਸੀ। ਉਹ ਯਰਦਨ ਦੇ ਪੂਰਬ ਵੱਲ ਕਰੀਥ ਦੇ ਨਾਲੇ ਵੱਲ ਗਿਆ ਅਤੇ ਉੱਥੇ ਠਹਿਰਿਆ।
6ਤਾਂ ਕਾਂ ਉਸ ਦੇ ਲਈ ਸਵੇਰ ਨੂੰ ਰੋਟੀ ਅਤੇ ਮਾਸ ਅਤੇ ਸ਼ਾਮ ਨੂੰ ਰੋਟੀ ਅਤੇ ਮਾਸ ਲੈ ਕੇ ਆਉਂਦੇ ਸਨ ਅਤੇ ਉਹ ਨਾਲੇ ਤੋਂ ਪਾਣੀ ਪੀ ਲੈਂਦਾ ਸੀ।
7ਕੁਝ ਸਮੇਂ ਬਾਅਦ ਨਾਲਾ ਸੁੱਕ ਗਿਆ ਕਿਉਂਕਿ ਧਰਤੀ ਉੱਤੇ ਮੀਂਹ ਨਹੀਂ ਪਿਆ ਸੀ।
8ਤਦ ਯਾਹਵੇਹ ਦਾ ਬਚਨ ਉਸ ਕੋਲ ਆਇਆ,