1 ਰਾਜਿਆਂ 18

ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਉਹ ਨੂੰ ਆਖਿਆ, “ਕੀ ਤੂੰ ਹੀ ਹੈ, ਹੇ ਇਸਰਾਏਲ ਨੂੰ ਦੁਖੀ ਕਰਨ ਵਾਲੇ?”

1 Kings 18:17 (UKJV) And it came to pass, when Ahab saw Elijah, that Ahab said unto him, Are you he that troubles Israel?

15ਏਲੀਯਾਹ ਨੇ ਕਿਹਾ, “ਸੈਨਾ ਦੇ ਯਾਹਵੇਹ ਦੀ ਸਹੁੰ, ਜਿਸਦੀ ਮੈਂ ਸੇਵਾ ਕਰਦਾ ਹਾਂ, ਮੈਂ ਅੱਜ ਆਪਣੇ ਆਪ ਨੂੰ ਅਹਾਬ ਅੱਗੇ ਜ਼ਰੂਰ ਪੇਸ਼ ਕਰਾਂਗਾ।”

16ਸੋ ਓਬਦਯਾਹ ਅਹਾਬ ਨੂੰ ਮਿਲਣ ਗਿਆ ਅਤੇ ਉਸ ਨੂੰ ਦੱਸਿਆ ਅਤੇ ਅਹਾਬ ਏਲੀਯਾਹ ਨੂੰ ਮਿਲਣ ਲਈ ਆਇਆ।

17ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਉਹ ਨੂੰ ਆਖਿਆ, “ਕੀ ਤੂੰ ਹੀ ਹੈ, ਹੇ ਇਸਰਾਏਲ ਨੂੰ ਦੁਖੀ ਕਰਨ ਵਾਲੇ?”

18ਤਾਂ ਏਲੀਯਾਹ ਨੇ ਆਖਿਆ, “ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ, ਪਰ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੂੰ ਯਾਹਵੇਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਏ।

19ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀ ਦੇ ਚਾਰ ਸੌ ਨਬੀ ਜਿਹੜੇ ਈਜ਼ੇਬੇਲ ਦੇ ਲੰਗਰ ਵਿੱਚੋਂ ਖਾਂਦੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.