1 ਰਾਜਿਆਂ 18

ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀ ਦੇ ਚਾਰ ਸੌ ਨਬੀ ਜਿਹੜੇ ਈਜ਼ੇਬੇਲ ਦੇ ਲੰਗਰ ਵਿੱਚੋਂ ਖਾਂਦੇ ਹਨ।”

1 Kings 18:19 (UKJV) Now therefore send, and gather to me all Israel unto mount Carmel, and the prophets of Baal four hundred and fifty, and the prophets of the groves four hundred, which eat at Jezebel's table.

17ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਉਹ ਨੂੰ ਆਖਿਆ, “ਕੀ ਤੂੰ ਹੀ ਹੈ, ਹੇ ਇਸਰਾਏਲ ਨੂੰ ਦੁਖੀ ਕਰਨ ਵਾਲੇ?”

18ਤਾਂ ਏਲੀਯਾਹ ਨੇ ਆਖਿਆ, “ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ, ਪਰ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੂੰ ਯਾਹਵੇਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਏ।

19ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀ ਦੇ ਚਾਰ ਸੌ ਨਬੀ ਜਿਹੜੇ ਈਜ਼ੇਬੇਲ ਦੇ ਲੰਗਰ ਵਿੱਚੋਂ ਖਾਂਦੇ ਹਨ।”

20ਤਾਂ ਅਹਾਬ ਨੇ ਸਾਰੇ ਇਸਰਾਏਲ ਵਿੱਚ ਸੰਦੇਸ਼ ਭੇਜਿਆ ਅਤੇ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ।

21ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਹਨਾਂ ਨੂੰ ਆਖਿਆ, “ਭਲਾ, ਤੁਸੀਂ ਕਦੋਂ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਾਹਵੇਹ ਪਰਮੇਸ਼ਵਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ।” ਪਰ ਲੋਕਾਂ ਨੇ ਕੁਝ ਵੀ ਨਹੀਂ ਕਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.