1 ਰਾਜਿਆਂ 18

ਤਾਂ ਅਹਾਬ ਨੇ ਸਾਰੇ ਇਸਰਾਏਲ ਵਿੱਚ ਸੰਦੇਸ਼ ਭੇਜਿਆ ਅਤੇ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ।

1 Kings 18:20 (UKJV) So Ahab sent unto all the children of Israel, and gathered the prophets together unto mount Carmel.

18ਤਾਂ ਏਲੀਯਾਹ ਨੇ ਆਖਿਆ, “ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ, ਪਰ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੂੰ ਯਾਹਵੇਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਏ।

19ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀ ਦੇ ਚਾਰ ਸੌ ਨਬੀ ਜਿਹੜੇ ਈਜ਼ੇਬੇਲ ਦੇ ਲੰਗਰ ਵਿੱਚੋਂ ਖਾਂਦੇ ਹਨ।”

20ਤਾਂ ਅਹਾਬ ਨੇ ਸਾਰੇ ਇਸਰਾਏਲ ਵਿੱਚ ਸੰਦੇਸ਼ ਭੇਜਿਆ ਅਤੇ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ।

21ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਹਨਾਂ ਨੂੰ ਆਖਿਆ, “ਭਲਾ, ਤੁਸੀਂ ਕਦੋਂ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਾਹਵੇਹ ਪਰਮੇਸ਼ਵਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ।” ਪਰ ਲੋਕਾਂ ਨੇ ਕੁਝ ਵੀ ਨਹੀਂ ਕਿਹਾ।

22ਤਦ ਏਲੀਯਾਹ ਨੇ ਉਹਨਾਂ ਨੂੰ ਆਖਿਆ, ਮੈਂ ਇਕੱਲਾ ਹੀ ਯਾਹਵੇਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਚਾਰ ਸੌ ਪੰਜਾਹ ਨਬੀ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.