21ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਹਨਾਂ ਨੂੰ ਆਖਿਆ, “ਭਲਾ, ਤੁਸੀਂ ਕਦੋਂ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਾਹਵੇਹ ਪਰਮੇਸ਼ਵਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ।” ਪਰ ਲੋਕਾਂ ਨੇ ਕੁਝ ਵੀ ਨਹੀਂ ਕਿਹਾ।
22ਤਦ ਏਲੀਯਾਹ ਨੇ ਉਹਨਾਂ ਨੂੰ ਆਖਿਆ, ਮੈਂ ਇਕੱਲਾ ਹੀ ਯਾਹਵੇਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਚਾਰ ਸੌ ਪੰਜਾਹ ਨਬੀ ਹਨ।
23ਸਾਨੂੰ ਦੋ ਬਲਦ ਦੇਣ ਅਤੇ ਉਹ ਆਪਣੇ ਲਈ ਇੱਕ ਬਲਦ ਚੁਣ ਲੈਣ ਅਰ ਉਹ ਨੂੰ ਟੋਟੇ-ਟੋਟੇ ਕਰ ਕੇ ਬਾਲਣ ਦੇ ਉੱਤੇ ਰੱਖਣ ਪਰ ਅੱਗ ਨਾ ਲਾਉਣ ਅਤੇ ਮੈਂ ਦੂਸਰਾ ਬਲਦ ਤਿਆਰ ਕੇ ਉਹ ਨੂੰ ਬਾਲਣ ਉੱਤੇ ਰੱਖਾਂਗਾ, ਪਰ ਅੱਗ ਨਾ ਲਾਵਾਂਗਾ।
24ਤਦ ਤੁਸੀਂ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਾਹਵੇਹ ਦੇ ਨਾਮ ਉੱਤੇ ਪੁਕਾਰਾਂਗਾ। ਉਹ ਦੇਵਤਾ ਜੋ ਅੱਗ ਦੁਆਰਾ ਜਵਾਬ ਦੇਵੇਂ ਉਹ ਪਰਮੇਸ਼ਵਰ ਹੈ। ਤਦ ਸਾਰੇ ਲੋਕਾਂ ਨੇ ਕਿਹਾ, “ਜੋ ਤੁਸੀਂ ਕਹਿੰਦੇ ਹੋ ਇਹ ਚੰਗੀ ਗੱਲ ਹੈ।”
25ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, “ਤੁਸੀਂ ਇੱਕ ਬਲਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਹ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਰ ਆਪਣੇ ਦੇਵਤਿਆਂ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ।”