1 ਰਾਜਿਆਂ 18

ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, “ਤੁਸੀਂ ਇੱਕ ਬਲਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਹ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਰ ਆਪਣੇ ਦੇਵਤਿਆਂ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ।”

1 Kings 18:25 (UKJV) And Elijah said unto the prophets of Baal, Choose you one bullock for yourselves, and dress it first; for all of you are many; and call on the name of your gods, but put no fire under.

23ਸਾਨੂੰ ਦੋ ਬਲਦ ਦੇਣ ਅਤੇ ਉਹ ਆਪਣੇ ਲਈ ਇੱਕ ਬਲਦ ਚੁਣ ਲੈਣ ਅਰ ਉਹ ਨੂੰ ਟੋਟੇ-ਟੋਟੇ ਕਰ ਕੇ ਬਾਲਣ ਦੇ ਉੱਤੇ ਰੱਖਣ ਪਰ ਅੱਗ ਨਾ ਲਾਉਣ ਅਤੇ ਮੈਂ ਦੂਸਰਾ ਬਲਦ ਤਿਆਰ ਕੇ ਉਹ ਨੂੰ ਬਾਲਣ ਉੱਤੇ ਰੱਖਾਂਗਾ, ਪਰ ਅੱਗ ਨਾ ਲਾਵਾਂਗਾ।

24ਤਦ ਤੁਸੀਂ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਾਹਵੇਹ ਦੇ ਨਾਮ ਉੱਤੇ ਪੁਕਾਰਾਂਗਾ। ਉਹ ਦੇਵਤਾ ਜੋ ਅੱਗ ਦੁਆਰਾ ਜਵਾਬ ਦੇਵੇਂ ਉਹ ਪਰਮੇਸ਼ਵਰ ਹੈ। ਤਦ ਸਾਰੇ ਲੋਕਾਂ ਨੇ ਕਿਹਾ, “ਜੋ ਤੁਸੀਂ ਕਹਿੰਦੇ ਹੋ ਇਹ ਚੰਗੀ ਗੱਲ ਹੈ।”

25ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, “ਤੁਸੀਂ ਇੱਕ ਬਲਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਹ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਰ ਆਪਣੇ ਦੇਵਤਿਆਂ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ।”

26ਸੋ ਉਹਨਾਂ ਨੇ ਉਹ ਬਲਦ ਜੋ ਉਹਨਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ। ਅਤੇ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਾਲ, ਸਾਡੀ ਸੁਣ। ਪਰ ਕੁਝ ਆਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ।

27ਦੁਪਹਿਰ ਨੂੰ ਐਉਂ ਹੋਇਆ ਕਿ ਏਲੀਯਾਹ ਨੇ ਉਹਨਾਂ ਦਾ ਮਖੌਲ ਉਡਾ ਕੇ ਆਖਿਆ, “ਉੱਚੀ ਦੇ ਕੇ ਬੁਲਾਓ! ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਪਤਾ ਜੋ ਉਹ ਸੋਚ ਵਿੱਚ ਹੋਵੇ ਜਾਂ ਕਿਤੇ ਗਿਆ ਹੋਵੇ ਜਾਂ ਉਹ ਸਫਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.