1 ਰਾਜਿਆਂ 18

ਸੋ ਉਹਨਾਂ ਨੇ ਉਹ ਬਲਦ ਜੋ ਉਹਨਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ। ਅਤੇ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਾਲ, ਸਾਡੀ ਸੁਣ। ਪਰ ਕੁਝ ਆਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ।

1 Kings 18:26 (UKJV) And they took the bullock which was given them, and they dressed it, and called on the name of Baal from morning even until noon, saying, O Baal, hear us. But there was no voice, nor any that answered. And they leaped upon the altar which was made.

24ਤਦ ਤੁਸੀਂ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਾਹਵੇਹ ਦੇ ਨਾਮ ਉੱਤੇ ਪੁਕਾਰਾਂਗਾ। ਉਹ ਦੇਵਤਾ ਜੋ ਅੱਗ ਦੁਆਰਾ ਜਵਾਬ ਦੇਵੇਂ ਉਹ ਪਰਮੇਸ਼ਵਰ ਹੈ। ਤਦ ਸਾਰੇ ਲੋਕਾਂ ਨੇ ਕਿਹਾ, “ਜੋ ਤੁਸੀਂ ਕਹਿੰਦੇ ਹੋ ਇਹ ਚੰਗੀ ਗੱਲ ਹੈ।”

25ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, “ਤੁਸੀਂ ਇੱਕ ਬਲਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਹ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਰ ਆਪਣੇ ਦੇਵਤਿਆਂ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ।”

26ਸੋ ਉਹਨਾਂ ਨੇ ਉਹ ਬਲਦ ਜੋ ਉਹਨਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ। ਅਤੇ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਾਲ, ਸਾਡੀ ਸੁਣ। ਪਰ ਕੁਝ ਆਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ।

27ਦੁਪਹਿਰ ਨੂੰ ਐਉਂ ਹੋਇਆ ਕਿ ਏਲੀਯਾਹ ਨੇ ਉਹਨਾਂ ਦਾ ਮਖੌਲ ਉਡਾ ਕੇ ਆਖਿਆ, “ਉੱਚੀ ਦੇ ਕੇ ਬੁਲਾਓ! ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਪਤਾ ਜੋ ਉਹ ਸੋਚ ਵਿੱਚ ਹੋਵੇ ਜਾਂ ਕਿਤੇ ਗਿਆ ਹੋਵੇ ਜਾਂ ਉਹ ਸਫਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ।”

28ਸੋ ਉਹ ਉੱਚੀ-ਉੱਚੀ ਰੌਲਾ ਪਾਉਂਦੇ ਅਤੇ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਬਰਛਿਆਂ ਨਾਲ ਆਪਣੇ ਆਪ ਨੂੰ ਵੱਢਦੇ ਰਹੇ, ਜਦ ਤੱਕ ਉਹਨਾਂ ਦੇ ਸਰੀਰ ਵਿੱਚੋਂ ਲਹੂ ਨਾ ਵਹਿ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.