1 ਰਾਜਿਆਂ 18

ਤਾਂ ਐਉਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸਾਂਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਆਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ।

1 Kings 18:29 (UKJV) And it came to pass, when midday was past, and they prophesied until the time of the offering of the evening sacrifice, that there was neither voice, nor any to answer, nor any that regarded.

27ਦੁਪਹਿਰ ਨੂੰ ਐਉਂ ਹੋਇਆ ਕਿ ਏਲੀਯਾਹ ਨੇ ਉਹਨਾਂ ਦਾ ਮਖੌਲ ਉਡਾ ਕੇ ਆਖਿਆ, “ਉੱਚੀ ਦੇ ਕੇ ਬੁਲਾਓ! ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਪਤਾ ਜੋ ਉਹ ਸੋਚ ਵਿੱਚ ਹੋਵੇ ਜਾਂ ਕਿਤੇ ਗਿਆ ਹੋਵੇ ਜਾਂ ਉਹ ਸਫਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ।”

28ਸੋ ਉਹ ਉੱਚੀ-ਉੱਚੀ ਰੌਲਾ ਪਾਉਂਦੇ ਅਤੇ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਬਰਛਿਆਂ ਨਾਲ ਆਪਣੇ ਆਪ ਨੂੰ ਵੱਢਦੇ ਰਹੇ, ਜਦ ਤੱਕ ਉਹਨਾਂ ਦੇ ਸਰੀਰ ਵਿੱਚੋਂ ਲਹੂ ਨਾ ਵਹਿ ਗਿਆ।

29ਤਾਂ ਐਉਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸਾਂਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਆਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ।

30ਤਦ ਏਲੀਯਾਹ ਨੇ ਸਾਰੇ ਲੋਕਾਂ ਨੂੰ ਆਖਿਆ, ਇੱਥੇ ਮੇਰੇ ਨੇੜੇ ਆਓ। ਉਹ ਉਸਦੇ ਕੋਲ ਆਏ ਅਤੇ ਉਸਨੇ ਯਾਹਵੇਹ ਦੀ ਜਗਵੇਦੀ ਦੀ ਮੁਰੰਮਤ ਕੀਤੀ, ਜੋ ਢਾਹ ਦਿੱਤੀ ਗਈ ਸੀ।

31ਏਲੀਯਾਹ ਨੇ ਯਾਕੋਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਾਹਵੇਹ ਦਾ ਬਚਨ ਇਸ ਤਰ੍ਹਾਂ ਆਇਆ, “ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.