28ਸੋ ਉਹ ਉੱਚੀ-ਉੱਚੀ ਰੌਲਾ ਪਾਉਂਦੇ ਅਤੇ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਬਰਛਿਆਂ ਨਾਲ ਆਪਣੇ ਆਪ ਨੂੰ ਵੱਢਦੇ ਰਹੇ, ਜਦ ਤੱਕ ਉਹਨਾਂ ਦੇ ਸਰੀਰ ਵਿੱਚੋਂ ਲਹੂ ਨਾ ਵਹਿ ਗਿਆ।
29ਤਾਂ ਐਉਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸਾਂਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਆਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ।
30ਤਦ ਏਲੀਯਾਹ ਨੇ ਸਾਰੇ ਲੋਕਾਂ ਨੂੰ ਆਖਿਆ, ਇੱਥੇ ਮੇਰੇ ਨੇੜੇ ਆਓ। ਉਹ ਉਸਦੇ ਕੋਲ ਆਏ ਅਤੇ ਉਸਨੇ ਯਾਹਵੇਹ ਦੀ ਜਗਵੇਦੀ ਦੀ ਮੁਰੰਮਤ ਕੀਤੀ, ਜੋ ਢਾਹ ਦਿੱਤੀ ਗਈ ਸੀ।
31ਏਲੀਯਾਹ ਨੇ ਯਾਕੋਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਾਹਵੇਹ ਦਾ ਬਚਨ ਇਸ ਤਰ੍ਹਾਂ ਆਇਆ, “ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।”
32ਪੱਥਰਾਂ ਨਾਲ ਉਸ ਨੇ ਯਾਹਵੇਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਉਸ ਦੇ ਆਲੇ-ਦੁਆਲੇ ਇੱਕ ਖਾਈ ਪੁੱਟੀ ਜਿਸ ਦੇ ਵਿੱਚ ਵੀਹ ਕੁ ਸੇਰ ਬੀਜ ਸਮਾਂ ਜਾਣ।