1 ਰਾਜਿਆਂ 18

ਏਲੀਯਾਹ ਨੇ ਯਾਕੋਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਾਹਵੇਹ ਦਾ ਬਚਨ ਇਸ ਤਰ੍ਹਾਂ ਆਇਆ, “ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।”

1 Kings 18:31 (UKJV) And Elijah took twelve stones, according to the number of the tribes of the sons of Jacob, unto whom the word of the LORD came, saying, Israel shall be your name:

29ਤਾਂ ਐਉਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸਾਂਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਆਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ।

30ਤਦ ਏਲੀਯਾਹ ਨੇ ਸਾਰੇ ਲੋਕਾਂ ਨੂੰ ਆਖਿਆ, ਇੱਥੇ ਮੇਰੇ ਨੇੜੇ ਆਓ। ਉਹ ਉਸਦੇ ਕੋਲ ਆਏ ਅਤੇ ਉਸਨੇ ਯਾਹਵੇਹ ਦੀ ਜਗਵੇਦੀ ਦੀ ਮੁਰੰਮਤ ਕੀਤੀ, ਜੋ ਢਾਹ ਦਿੱਤੀ ਗਈ ਸੀ।

31ਏਲੀਯਾਹ ਨੇ ਯਾਕੋਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਾਹਵੇਹ ਦਾ ਬਚਨ ਇਸ ਤਰ੍ਹਾਂ ਆਇਆ, “ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।”

32ਪੱਥਰਾਂ ਨਾਲ ਉਸ ਨੇ ਯਾਹਵੇਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਉਸ ਦੇ ਆਲੇ-ਦੁਆਲੇ ਇੱਕ ਖਾਈ ਪੁੱਟੀ ਜਿਸ ਦੇ ਵਿੱਚ ਵੀਹ ਕੁ ਸੇਰ ਬੀਜ ਸਮਾਂ ਜਾਣ।

33ਉਸ ਨੇ ਲੱਕੜੀਆਂ ਨੂੰ ਚਿਣਿਆ ਅਤੇ ਬਲਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ, “ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਰ ਬਾਲਣ ਉੱਤੇ ਡੋਹਲ ਦਿਓ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.