37ਮੈਨੂੰ ਉੱਤਰ ਦੇ, ਹੇ ਯਾਹਵੇਹ ਮੈਨੂੰ ਉੱਤਰ ਦੇ, ਤਾਂ ਇਹ ਲੋਕ ਜਾਣ ਲੈਣ ਕਿ ਤੂੰ ਹੀ ਯਾਹਵੇਹ ਪਰਮੇਸ਼ਵਰ ਹੈ, ਅਤੇ ਤੂੰ ਉਹਨਾਂ ਦੇ ਦਿਲਾਂ ਨੂੰ ਮੋੜ ਲਿਆ।”
38ਤਦ ਯਾਹਵੇਹ ਦੀ ਅੱਗ ਆਣ ਡਿੱਗੀ ਅਤੇ ਉਸ ਨੇ ਹੋਮ ਦੀ ਬਲੀ ਅਤੇ ਲੱਕੜਾਂ ਅਤੇ ਪੱਥਰਾਂ ਅਤੇ ਮਿੱਟੀ ਨੂੰ ਸਾੜ ਸੁੱਟਿਆ ਅਤੇ ਜੋ ਪਾਣੀ ਖਾਈ ਵਿੱਚ ਸੀ ਉਹ ਨੂੰ ਚੱਟ ਲਿਆ।
39ਜਦੋਂ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉਹ ਸਭ ਮੂੰਹ ਭਾਰ ਡਿੱਗ ਪਏ ਅਤੇ ਬੋਲੇ, “ਯਾਹਵੇਹ ਉਹ ਪਰਮੇਸ਼ਵਰ ਹੈ! ਯਾਹਵੇਹ ਉਹ ਪਰਮੇਸ਼ਵਰ ਹੈ!”
40ਤਦ ਏਲੀਯਾਹ ਨੇ ਉਹਨਾਂ ਨੂੰ ਹੁਕਮ ਦਿੱਤਾ, “ਬਆਲ ਦੇ ਨਬੀਆਂ ਨੂੰ ਫੜੋ। ਉਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ!” ਸੋ ਉਹਨਾਂ ਨੇ ਉਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਉਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਉਹਨਾਂ ਨੂੰ ਵੱਢ ਸੁੱਟਿਆ।
41ਅਤੇ ਏਲੀਯਾਹ ਨੇ ਅਹਾਬ ਨੂੰ ਆਖਿਆ, “ਜਾਹ ਅਤੇ ਖਾ ਪੀ, ਕਿਉਂ ਜੋ ਭਾਰੀ ਮੀਂਹ ਦੀ ਆਵਾਜ਼ ਹੈ।”