1 ਰਾਜਿਆਂ 19

ਤਾਂ ਉਸ ਨੇ ਆਖਿਆ, ਮੈਂ ਯਾਹਵੇਹ ਸੈਨਾਂ ਦੇ ਪਰਮੇਸ਼ਵਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਦਿੱਤੀਆਂ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਮੈਂ ਹੀ ਇਕੱਲਾ ਬਚਿਆ ਹਾਂ, ਅਤੇ ਹੁਣ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।

1 Kings 19:14 (UKJV) And he said, I have been very jealous for the LORD God of hosts: because the children of Israel have forsaken your covenant, thrown down yours altars, and slain your prophets with the sword; and I, even I only, am left; and they seek my life, to take it away.

12ਭੂਚਾਲ ਤੋਂ ਬਾਅਦ ਅੱਗ ਆਈ, ਪਰ ਯਾਹਵੇਹ ਅੱਗ ਵਿੱਚ ਵੀ ਨਹੀਂ ਸੀ ਅਤੇ ਅੱਗ ਦੇ ਬਾਅਦ ਇੱਕ ਕੋਮਲ ਆਵਾਜ਼ ਆਈ।

13ਜਦੋਂ ਏਲੀਯਾਹ ਨੇ ਇਹ ਸੁਣਿਆ ਤਾਂ ਉਸ ਨੇ ਆਪਣਾ ਚਾਦਰ ਆਪਣੇ ਮੂੰਹ ਉੱਤੇ ਖਿੱਚ ਲਿਆ ਅਤੇ ਬਾਹਰ ਜਾ ਕੇ ਗੁਫਾ ਦੇ ਮੂੰਹ ਕੋਲ ਜਾ ਖੜ੍ਹਾ ਹੋਇਆ। ਤਦ ਇੱਕ ਆਵਾਜ਼ ਨੇ ਉਸ ਨੂੰ ਕਿਹਾ, “ਏਲੀਯਾਹ, ਤੂੰ ਇੱਥੇ ਕੀ ਕਰ ਰਿਹਾ ਹੈ?”

14ਤਾਂ ਉਸ ਨੇ ਆਖਿਆ, ਮੈਂ ਯਾਹਵੇਹ ਸੈਨਾਂ ਦੇ ਪਰਮੇਸ਼ਵਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਦਿੱਤੀਆਂ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਮੈਂ ਹੀ ਇਕੱਲਾ ਬਚਿਆ ਹਾਂ, ਅਤੇ ਹੁਣ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।

15ਯਾਹਵੇਹ ਨੇ ਉਸ ਨੂੰ ਆਖਿਆ, “ਜਾਹ ਅਤੇ ਉਜਾੜ ਦੇ ਰਾਹ ਦੰਮਿਸ਼ਕ ਨੂੰ ਮੁੜ ਜਾਹ ਅਤੇ ਉੱਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।

16ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਇਸਰਾਏਲ ਦੇ ਰਾਜੇ ਵਜੋਂ ਮਸਹ ਕਰ, ਅਤੇ ਅਬੇਲ ਮਹੋਲਾਹ ਤੋਂ ਸ਼ਾਫ਼ਾਟ ਦੇ ਪੁੱਤਰ ਅਲੀਸ਼ਾ ਨੂੰ ਨਬੀ ਵਜੋਂ ਮਸਹ ਕਰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.