14ਤਾਂ ਉਸ ਨੇ ਆਖਿਆ, ਮੈਂ ਯਾਹਵੇਹ ਸੈਨਾਂ ਦੇ ਪਰਮੇਸ਼ਵਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਦਿੱਤੀਆਂ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਮੈਂ ਹੀ ਇਕੱਲਾ ਬਚਿਆ ਹਾਂ, ਅਤੇ ਹੁਣ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।
15ਯਾਹਵੇਹ ਨੇ ਉਸ ਨੂੰ ਆਖਿਆ, “ਜਾਹ ਅਤੇ ਉਜਾੜ ਦੇ ਰਾਹ ਦੰਮਿਸ਼ਕ ਨੂੰ ਮੁੜ ਜਾਹ ਅਤੇ ਉੱਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।
16ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਇਸਰਾਏਲ ਦੇ ਰਾਜੇ ਵਜੋਂ ਮਸਹ ਕਰ, ਅਤੇ ਅਬੇਲ ਮਹੋਲਾਹ ਤੋਂ ਸ਼ਾਫ਼ਾਟ ਦੇ ਪੁੱਤਰ ਅਲੀਸ਼ਾ ਨੂੰ ਨਬੀ ਵਜੋਂ ਮਸਹ ਕਰ।
17ਤਾਂ ਐਉਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਾਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਾਰੇਗਾ।
18ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਬਆਲ ਅੱਗੇ ਆਪਣੇ ਗੋਡੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।”