1 ਰਾਜਿਆਂ 19

ਤਾਂ ਐਉਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਾਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਾਰੇਗਾ।

1 Kings 19:17 (UKJV) And it shall come to pass, that him that escapes the sword of Hazael shall Jehu slay: and him that escapes from the sword of Jehu shall Elisha slay.

15ਯਾਹਵੇਹ ਨੇ ਉਸ ਨੂੰ ਆਖਿਆ, “ਜਾਹ ਅਤੇ ਉਜਾੜ ਦੇ ਰਾਹ ਦੰਮਿਸ਼ਕ ਨੂੰ ਮੁੜ ਜਾਹ ਅਤੇ ਉੱਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।

16ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਇਸਰਾਏਲ ਦੇ ਰਾਜੇ ਵਜੋਂ ਮਸਹ ਕਰ, ਅਤੇ ਅਬੇਲ ਮਹੋਲਾਹ ਤੋਂ ਸ਼ਾਫ਼ਾਟ ਦੇ ਪੁੱਤਰ ਅਲੀਸ਼ਾ ਨੂੰ ਨਬੀ ਵਜੋਂ ਮਸਹ ਕਰ।

17ਤਾਂ ਐਉਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਾਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਾਰੇਗਾ।

18ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਬਆਲ ਅੱਗੇ ਆਪਣੇ ਗੋਡੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।”

19ਤਾਂ ਏਲੀਯਾਹ ਉੱਥੋਂ ਚਲਾ ਗਿਆ ਅਤੇ ਸ਼ਾਫ਼ਾਟ ਦੇ ਪੁੱਤਰ ਅਲੀਸ਼ਾ ਨੂੰ ਲੱਭ ਲਿਆ। ਉਹ ਬਲਦਾਂ ਦੇ ਬਾਰਾਂ ਜੂਲੇ ਨਾਲ ਹਲ ਚਲਾ ਰਿਹਾ ਸੀ ਅਤੇ ਉਹ ਖੁਦ ਬਾਰ੍ਹਵੀਂ ਜੋੜੀ ਚਲਾ ਰਿਹਾ ਸੀ। ਏਲੀਯਾਹ ਉਸ ਕੋਲ ਗਿਆ ਅਤੇ ਆਪਣਾ ਚੋਗਾ ਉਸ ਦੇ ਦੁਆਲੇ ਸੁੱਟ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.