1 ਰਾਜਿਆਂ 19

ਤਦ ਅਲੀਸ਼ਾ ਆਪਣੇ ਬਲਦਾਂ ਨੂੰ ਛੱਡ ਕੇ ਏਲੀਯਾਹ ਦੇ ਪਿੱਛੇ ਭੱਜਿਆ। “ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਤਾ ਪਿਤਾ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਵਾਂਗਾ।” ਉਸ ਨੇ ਉਹ ਨੂੰ ਆਖਿਆ, “ਮੁੜ ਜਾਹ! ਮੈਂ ਤੈਨੂੰ ਕੀ ਕੀਤਾ?”

1 Kings 19:20 (UKJV) And he left the oxen, and ran after Elijah, and said, Let me, I pray you, kiss my father and my mother, and then I will follow you. And he said unto him, Go back again: for what have I done to you?

18ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਬਆਲ ਅੱਗੇ ਆਪਣੇ ਗੋਡੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।”

19ਤਾਂ ਏਲੀਯਾਹ ਉੱਥੋਂ ਚਲਾ ਗਿਆ ਅਤੇ ਸ਼ਾਫ਼ਾਟ ਦੇ ਪੁੱਤਰ ਅਲੀਸ਼ਾ ਨੂੰ ਲੱਭ ਲਿਆ। ਉਹ ਬਲਦਾਂ ਦੇ ਬਾਰਾਂ ਜੂਲੇ ਨਾਲ ਹਲ ਚਲਾ ਰਿਹਾ ਸੀ ਅਤੇ ਉਹ ਖੁਦ ਬਾਰ੍ਹਵੀਂ ਜੋੜੀ ਚਲਾ ਰਿਹਾ ਸੀ। ਏਲੀਯਾਹ ਉਸ ਕੋਲ ਗਿਆ ਅਤੇ ਆਪਣਾ ਚੋਗਾ ਉਸ ਦੇ ਦੁਆਲੇ ਸੁੱਟ ਦਿੱਤਾ।

20ਤਦ ਅਲੀਸ਼ਾ ਆਪਣੇ ਬਲਦਾਂ ਨੂੰ ਛੱਡ ਕੇ ਏਲੀਯਾਹ ਦੇ ਪਿੱਛੇ ਭੱਜਿਆ। “ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਤਾ ਪਿਤਾ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਵਾਂਗਾ।” ਉਸ ਨੇ ਉਹ ਨੂੰ ਆਖਿਆ, “ਮੁੜ ਜਾਹ! ਮੈਂ ਤੈਨੂੰ ਕੀ ਕੀਤਾ?”

21ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲਦਾਂ ਦੀ ਲੈ ਕੇ ਉਹਨਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਹਨਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫਿਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.