6ਜਦ ਉਸ ਨੇ ਚਾਰੇ ਪਾਸੇ ਵੇਖਿਆ ਤਾਂ ਉਸ ਦੇ ਸਿਰਹਾਣੇ ਕੋਲਿਆਂ ਉੱਤੇ ਪਕਾਈ ਹੋਈ ਰੋਟੀ ਅਤੇ ਇੱਕ ਘੜਾ ਪਾਣੀ ਸੀ। ਉਸਨੇ ਖਾਧਾ ਪੀਤਾ ਅਤੇ ਫਿਰ ਲੇਟ ਗਿਆ।
7ਯਾਹਵੇਹ ਦਾ ਦੂਤ ਦੂਸਰੀ ਵਾਰ ਵਾਪਸ ਆਇਆ ਅਤੇ ਉਸਨੂੰ ਛੂਹਿਆ ਅਤੇ ਕਿਹਾ, “ਉੱਠ ਅਤੇ ਖਾਹ ਕਿਉਂਕਿ ਸਫ਼ਰ ਤੇਰੇ ਲਈ ਬਹੁਤ ਲੰਮਾ ਹੈ।”
8ਉਸ ਨੇ ਉੱਠ ਕੇ ਖਾਧਾ ਅਰ ਪੀਤਾ ਤਾਂ ਉਹ ਉਸ ਭੋਜਨ ਦੇ ਬਲ ਨਾਲ ਚਾਲੀ ਦਿਨ ਅਤੇ ਚਾਲੀ ਰਾਤਾਂ ਪਰਮੇਸ਼ਵਰ ਦੇ ਹੋਰੇਬ ਪਰਬਤ ਤੀਕ ਤੁਰਿਆ ਗਿਆ।
9ਉੱਥੇ ਉਸ ਨੇ ਇੱਕ ਗੁਫਾ ਵਿੱਚ ਜਾ ਕੇ ਰਾਤ ਕੱਟੀ। ਅਤੇ ਯਾਹਵੇਹ ਦਾ ਬਚਨ ਉਸ ਕੋਲ ਆਇਆ, “ਏਲੀਯਾਹ, ਤੂੰ ਇੱਥੇ ਕੀ ਕਰ ਰਿਹਾ ਹੈ?”
10ਅੱਗੋਂ ਉਸ ਨੇ ਆਖਿਆ, ਮੈਂ ਯਾਹਵੇਹ ਸੈਨਾਂ ਦੇ ਪਰਮੇਸ਼ਵਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਦਿੱਤੀਆਂ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਮੈਂ ਹੀ ਇਕੱਲਾ ਬਚਿਆ ਹਾਂ ਅਤੇ ਹੁਣ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।