1 ਰਾਜਿਆਂ 2

ਸੋ ਸ਼ਲੋਮੋਨ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਹੁਕਮ ਦਿੱਤਾ ਅਤੇ ਉਸ ਨੇ ਅਦੋਨੀਯਾਹ ਨੂੰ ਮਾਰਿਆ ਅਤੇ ਉਹ ਮਰ ਗਿਆ।

1 Kings 2:25 (UKJV) And king Solomon sent by the hand of Benaiah the son of Jehoiada; and he fell upon him that he died.

23ਸ਼ਲੋਮੋਨ ਪਾਤਸ਼ਾਹ ਨੇ ਯਾਹਵੇਹ ਦੀ ਸਹੁੰ ਖਾ ਕੇ ਆਖਿਆ, “ਜੇ ਕਦੇ ਅਦੋਨੀਯਾਹ ਨੇ ਇਹ ਗੱਲ ਆਪਣੇ ਪ੍ਰਾਣਾਂ ਦੇ ਵਿਰੋਧ ਵਿੱਚ ਨਹੀਂ ਬੋਲੀ, ਤਾਂ ਪਰਮੇਸ਼ਵਰ ਮੇਰੇ ਨਾਲ ਵੀ ਅਜਿਹਾ ਕਰੇ ਸਗੋਂ ਇਸ ਤੋਂ ਵੀ ਵਧੀਕ ਕਰੇ!

24ਅਤੇ ਹੁਣ, ਜਿਉਂਦੇ ਪ੍ਰਭੂ ਯਾਹਵੇਹ ਦੀ ਸਹੁੰ ਜਿਸ ਨੇ ਮੈਨੂੰ ਮੇਰੇ ਪਿਤਾ ਦਾਵੀਦ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਅਤੇ ਮੇਰੇ ਲਈ ਆਪਣੇ ਰਾਜ ਬਚਨ ਦੇ ਅਨੁਸਾਰ ਇੱਕ ਘਰ ਬਣਾਇਆ ਹੈ ਅਦੋਨੀਯਾਹ ਅੱਜ ਦੇ ਦਿਨ ਹੀ ਮਾਰਿਆ ਜਾਵੇਗਾ।”

25ਸੋ ਸ਼ਲੋਮੋਨ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਹੁਕਮ ਦਿੱਤਾ ਅਤੇ ਉਸ ਨੇ ਅਦੋਨੀਯਾਹ ਨੂੰ ਮਾਰਿਆ ਅਤੇ ਉਹ ਮਰ ਗਿਆ।

26ਅਬੀਯਾਥਰ ਜਾਜਕ ਨੂੰ ਪਾਤਸ਼ਾਹ ਨੇ ਆਖਿਆ, “ਅਨਾਥੋਥ ਵਿੱਚ ਆਪਣੇ ਖੇਤਾਂ ਵੱਲ ਮੁੜ ਜਾ। ਤੂੰ ਮਰਨ ਦੇ ਲਾਇਕ ਹੈ, ਪਰ ਮੈਂ ਤੈਨੂੰ ਹੁਣ ਨਹੀਂ ਮਾਰਾਂਗਾ ਕਿਉਂਕਿ ਤੂੰ ਮੇਰੇ ਪਿਤਾ ਦਾਵੀਦ ਦੇ ਸਾਹਮਣੇ ਸਰਬਸ਼ਕਤੀਮਾਨ ਯਾਹਵੇਹ ਦਾ ਸੰਦੂਕ ਚੁੱਕਦਾ ਹੁੰਦਾ ਸੀ ਅਤੇ ਉਹਨਾਂ ਸਾਰੇ ਦੁੱਖਾ ਵਿੱਚ ਸਾਂਝੀ ਰਿਹਾ, ਜੋ ਮੇਰੇ ਪਿਤਾ ਉੱਤੇ ਆਏ ਸਨ।”

27ਇਸ ਲਈ ਸ਼ਲੋਮੋਨ ਨੇ ਅਬੀਯਾਥਰ ਨੂੰ ਯਾਹਵੇਹ ਦੇ ਜਾਜਕ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਬਚਨ ਨੂੰ ਪੂਰਾ ਕੀਤਾ ਜੋ ਯਾਹਵੇਹ ਨੇ ਸ਼ੀਲੋਹ ਵਿੱਚ ਏਲੀ ਦੇ ਘਰ ਬਾਰੇ ਬੋਲਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.