1 ਰਾਜਿਆਂ 2

ਧਿਆਨ ਰੱਖ ਕਿ ਯਾਹਵੇਹ ਤੇਰਾ ਪਰਮੇਸ਼ਵਰ ਕੀ ਚਾਹੁੰਦਾ ਹੈ: ਉਸਦੀ ਆਗਿਆਕਾਰੀ ਵਿੱਚ ਚੱਲ, ਅਤੇ ਉਸਦੇ ਹੁਕਮਾਂ ਅਤੇ ਬਿਧੀਆਂ, ਨਿਯਮਾਂ ਅਤੇ ਸਾਖੀਆਂ ਦੀ ਪਾਲਣਾ ਕਰ, ਜਿਵੇਂ ਕਿ ਮੋਸ਼ੇਹ ਦੀ ਬਿਵਸਥਾ ਵਿੱਚ ਲਿਖਿਆ ਗਿਆ ਹੈ। ਇਸ ਕਾਰਨ ਤੂੰ ਹਰ ਕੰਮ ਵਿੱਚ ਜੋ ਤੂੰ ਕਰੇ ਅਤੇ ਜਿੱਥੇ ਵੀ ਮੂੰਹ ਕਰੇ, ਸਫ਼ਲ ਹੋਵੇਗਾ।

1 Kings 2:3 (UKJV) And keep the charge of the LORD your God, to walk in his ways, to keep his statutes, and his commandments, and his judgments, and his testimonies, as it is written in the law of Moses, that you may prosper in all that you do, and anywhere you turn yourself:

1ਜਦੋਂ ਦਾਵੀਦ ਦੇ ਮਰਨ ਦਾ ਸਮਾਂ ਨੇੜੇ ਆਇਆ ਤਾਂ ਉਸ ਨੇ ਆਪਣੇ ਪੁੱਤਰ ਸ਼ਲੋਮੋਨ ਨੂੰ ਹੁਕਮ ਦਿੱਤਾ।

2“ਮੈਂ ਸਾਰੀ ਸਰਿਸ਼ਟੀ ਦੀ ਤਰ੍ਹਾਂ ਮਰਨ ਵਾਲਾ ਹਾਂ, ਇਸ ਲਈ ਤਕੜਾ ਹੋ, ਮਰਦ ਬਣ।

3ਧਿਆਨ ਰੱਖ ਕਿ ਯਾਹਵੇਹ ਤੇਰਾ ਪਰਮੇਸ਼ਵਰ ਕੀ ਚਾਹੁੰਦਾ ਹੈ: ਉਸਦੀ ਆਗਿਆਕਾਰੀ ਵਿੱਚ ਚੱਲ, ਅਤੇ ਉਸਦੇ ਹੁਕਮਾਂ ਅਤੇ ਬਿਧੀਆਂ, ਨਿਯਮਾਂ ਅਤੇ ਸਾਖੀਆਂ ਦੀ ਪਾਲਣਾ ਕਰ, ਜਿਵੇਂ ਕਿ ਮੋਸ਼ੇਹ ਦੀ ਬਿਵਸਥਾ ਵਿੱਚ ਲਿਖਿਆ ਗਿਆ ਹੈ। ਇਸ ਕਾਰਨ ਤੂੰ ਹਰ ਕੰਮ ਵਿੱਚ ਜੋ ਤੂੰ ਕਰੇ ਅਤੇ ਜਿੱਥੇ ਵੀ ਮੂੰਹ ਕਰੇ, ਸਫ਼ਲ ਹੋਵੇਗਾ।

4ਜਿਸ ਕਾਰਨ ਯਾਹਵੇਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ‘ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੇ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਮੇਰੇ ਅੱਗੇ ਸਚਿਆਈ ਨਾਲ ਚੱਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ।’

5“ਹੁਣ ਤੁਸੀਂ ਆਪ ਹੀ ਜਾਣਦੇ ਹੋ ਕਿ ਜ਼ੇਰੂਇਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਨਾਲ, ਨੇਰ ਦੇ ਪੁੱਤਰ ਅਬਨੇਰ ਅਤੇ ਯਥੇਰ ਦੇ ਪੁੱਤਰ ਅਮਾਸਾ ਨਾਲ ਕੀ ਕੀਤਾ ਸੀ। ਉਸਨੇ ਉਹਨਾਂ ਨੂੰ ਮਾਰਿਆ, ਸ਼ਾਂਤੀ ਦੇ ਸਮੇਂ ਵਿੱਚ ਯੁੱਧ ਦਾ ਲਹੂ ਵਹਾਇਆ ਅਤੇ ਯੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਸ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਸਦੇ ਪੈਰਾਂ ਵਿੱਚ ਸੀ, ਛਿੜਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.