1 ਰਾਜਿਆਂ 2

ਜਿਸ ਕਾਰਨ ਯਾਹਵੇਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ‘ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੇ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਮੇਰੇ ਅੱਗੇ ਸਚਿਆਈ ਨਾਲ ਚੱਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ।’

1 Kings 2:4 (UKJV) That the LORD may continue his word which he spoke concerning me, saying, If your children take heed to their way, to walk before me in truth with all their heart and with all their soul, there shall not fail you (said he) a man on the throne of Israel.

2“ਮੈਂ ਸਾਰੀ ਸਰਿਸ਼ਟੀ ਦੀ ਤਰ੍ਹਾਂ ਮਰਨ ਵਾਲਾ ਹਾਂ, ਇਸ ਲਈ ਤਕੜਾ ਹੋ, ਮਰਦ ਬਣ।

3ਧਿਆਨ ਰੱਖ ਕਿ ਯਾਹਵੇਹ ਤੇਰਾ ਪਰਮੇਸ਼ਵਰ ਕੀ ਚਾਹੁੰਦਾ ਹੈ: ਉਸਦੀ ਆਗਿਆਕਾਰੀ ਵਿੱਚ ਚੱਲ, ਅਤੇ ਉਸਦੇ ਹੁਕਮਾਂ ਅਤੇ ਬਿਧੀਆਂ, ਨਿਯਮਾਂ ਅਤੇ ਸਾਖੀਆਂ ਦੀ ਪਾਲਣਾ ਕਰ, ਜਿਵੇਂ ਕਿ ਮੋਸ਼ੇਹ ਦੀ ਬਿਵਸਥਾ ਵਿੱਚ ਲਿਖਿਆ ਗਿਆ ਹੈ। ਇਸ ਕਾਰਨ ਤੂੰ ਹਰ ਕੰਮ ਵਿੱਚ ਜੋ ਤੂੰ ਕਰੇ ਅਤੇ ਜਿੱਥੇ ਵੀ ਮੂੰਹ ਕਰੇ, ਸਫ਼ਲ ਹੋਵੇਗਾ।

4ਜਿਸ ਕਾਰਨ ਯਾਹਵੇਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ‘ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੇ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਮੇਰੇ ਅੱਗੇ ਸਚਿਆਈ ਨਾਲ ਚੱਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ।’

5“ਹੁਣ ਤੁਸੀਂ ਆਪ ਹੀ ਜਾਣਦੇ ਹੋ ਕਿ ਜ਼ੇਰੂਇਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਨਾਲ, ਨੇਰ ਦੇ ਪੁੱਤਰ ਅਬਨੇਰ ਅਤੇ ਯਥੇਰ ਦੇ ਪੁੱਤਰ ਅਮਾਸਾ ਨਾਲ ਕੀ ਕੀਤਾ ਸੀ। ਉਸਨੇ ਉਹਨਾਂ ਨੂੰ ਮਾਰਿਆ, ਸ਼ਾਂਤੀ ਦੇ ਸਮੇਂ ਵਿੱਚ ਯੁੱਧ ਦਾ ਲਹੂ ਵਹਾਇਆ ਅਤੇ ਯੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਸ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਸਦੇ ਪੈਰਾਂ ਵਿੱਚ ਸੀ, ਛਿੜਕਿਆ।

6ਤੂੰ ਆਪਣੀ ਬੁੱਧ ਦੇ ਅਨੁਸਾਰ ਉਸ ਨਾਲ ਪੇਸ਼ ਆਵੀ, ਪਰ ਉਹ ਦਾ ਧੌਲਾ ਸਿਰ ਸ਼ਾਂਤੀ ਨਾਲ ਕਬਰ ਵਿੱਚ ਨਾ ਜਾਣ ਦੇਣਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.