1 ਰਾਜਿਆਂ 20

ਹੁਣ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਸਾਰੀ ਸੈਨਾ ਇਕੱਠੀ ਕੀਤੀ। ਉਹ ਬੱਤੀ ਰਾਜਿਆਂ ਦੇ ਨਾਲ ਘੋੜਿਆਂ ਅਤੇ ਰੱਥਾਂ ਸਮੇਤ ਚੜ੍ਹ ਗਿਆ ਅਤੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਉੱਤੇ ਹਮਲਾ ਕੀਤਾ।

1 Kings 20:1 (UKJV) And Benhadad the king of Syria gathered all his host together: and there were thirty and two kings with him, and horses, and chariots; and he went up and besieged Samaria, and warred against it.

1ਹੁਣ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਸਾਰੀ ਸੈਨਾ ਇਕੱਠੀ ਕੀਤੀ। ਉਹ ਬੱਤੀ ਰਾਜਿਆਂ ਦੇ ਨਾਲ ਘੋੜਿਆਂ ਅਤੇ ਰੱਥਾਂ ਸਮੇਤ ਚੜ੍ਹ ਗਿਆ ਅਤੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਉੱਤੇ ਹਮਲਾ ਕੀਤਾ।

2ਉਸ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਵਿੱਚ ਸੰਦੇਸ਼ਵਾਹਕ ਭੇਜੇ ਕਿ, “ਬਨ-ਹਦਦ ਇਹ ਆਖਦਾ ਹੈ:

3‘ਤੇਰੀ ਚਾਂਦੀ ਅਤੇ ਸੋਨਾ ਮੇਰੇ ਹਨ ਅਤੇ ਤੁਹਾਡੀਆਂ ਪਤਨੀਆਂ ਅਤੇ ਬੱਚਿਆਂ ਵਿੱਚੋਂ ਸਭ ਤੋਂ ਵਧੀਆ ਮੇਰੇ ਹਨ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.