1 ਰਾਜਿਆਂ 20

ਤਾਂ ਬਨ-ਹਦਦ ਨੇ ਉਹ ਨੂੰ ਆਖ ਘੱਲਿਆ, “ਕਿ ਜੇ ਸਾਮਰਿਯਾ ਦੀ ਧੂੜ ਉਹਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵਧੀਕ।”

1 Kings 20:10 (UKJV) And Benhadad sent unto him, and said, The gods do so unto me, and more also, if the dust of Samaria shall suffice for handfuls for all the people that follow me.

8ਬਜ਼ੁਰਗਾਂ ਅਤੇ ਲੋਕਾਂ ਨੇ ਉੱਤਰ ਦਿੱਤਾ, “ਨਾ ਉਸ ਦੀ ਗੱਲ ਸੁਣੋ ਅਤੇ ਨਾ ਉਸ ਦੀਆਂ ਮੰਗਾਂ ਮੰਨੋ।”

9ਇਸ ਲਈ ਉਸਨੇ ਬਨ-ਹਦਦ ਦੇ ਸੰਦੇਸ਼ਵਾਹਕਾਂ ਨੂੰ ਜਵਾਬ ਦਿੱਤਾ, “ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ, ‘ਤੇਰਾ ਸੇਵਕ ਉਹ ਸਭ ਕੁਝ ਕਰੇਗਾ ਜੋ ਤੁਸੀਂ ਪਹਿਲੀ ਵਾਰ ਮੰਗ ਕੀਤੀ ਸੀ, ਪਰ ਮੈਂ ਇਹ ਮੰਗ ਪੂਰੀ ਨਹੀਂ ਕਰ ਸਕਦਾ।’ ” ਉਹ ਚਲੇ ਗਏ ਅਤੇ ਬਨ-ਹਦਦ ਦਾ ਜਵਾਬ ਵਾਪਸ ਲੈ ਗਏ।

10ਤਾਂ ਬਨ-ਹਦਦ ਨੇ ਉਹ ਨੂੰ ਆਖ ਘੱਲਿਆ, “ਕਿ ਜੇ ਸਾਮਰਿਯਾ ਦੀ ਧੂੜ ਉਹਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵਧੀਕ।”

11ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ, “ਕਿ ਉਸ ਨੂੰ ਆਖੋ: ‘ਸ਼ਸਤਰ ਬੰਨ੍ਹਣ ਵਾਲਾ ਸ਼ਸਤਰ ਲਾਹੁਣ ਵਾਲੇ ਜਿੰਨਾ ਹੰਕਾਰ ਨਾ ਕਰੇ।’ ”

12ਬਨ-ਹਦਦ ਨੇ ਇਹ ਸੰਦੇਸ਼ ਸੁਣਿਆ ਜਦੋਂ ਉਹ ਅਤੇ ਰਾਜੇ ਆਪਣੇ ਤੰਬੂਆਂ ਵਿੱਚ ਪੀ ਰਹੇ ਸਨ ਅਤੇ ਉਸਨੇ ਆਪਣੇ ਆਦਮੀਆਂ ਨੂੰ ਹੁਕਮ ਦਿੱਤਾ, “ਹਮਲਾ ਕਰਨ ਲਈ ਤਿਆਰ ਰਹੋ।” ਇਸ ਲਈ ਉਹਨਾਂ ਨੇ ਸ਼ਹਿਰ ਉੱਤੇ ਹਮਲਾ ਕਰਨ ਦੀ ਤਿਆਰੀ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.