1 ਰਾਜਿਆਂ 20

ਉਸ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਵਿੱਚ ਸੰਦੇਸ਼ਵਾਹਕ ਭੇਜੇ ਕਿ, “ਬਨ-ਹਦਦ ਇਹ ਆਖਦਾ ਹੈ:

1 Kings 20:2 (UKJV) And he sent messengers to Ahab king of Israel into the city, and said unto him, Thus says Benhadad,

1ਹੁਣ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਸਾਰੀ ਸੈਨਾ ਇਕੱਠੀ ਕੀਤੀ। ਉਹ ਬੱਤੀ ਰਾਜਿਆਂ ਦੇ ਨਾਲ ਘੋੜਿਆਂ ਅਤੇ ਰੱਥਾਂ ਸਮੇਤ ਚੜ੍ਹ ਗਿਆ ਅਤੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਉੱਤੇ ਹਮਲਾ ਕੀਤਾ।

2ਉਸ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਵਿੱਚ ਸੰਦੇਸ਼ਵਾਹਕ ਭੇਜੇ ਕਿ, “ਬਨ-ਹਦਦ ਇਹ ਆਖਦਾ ਹੈ:

3‘ਤੇਰੀ ਚਾਂਦੀ ਅਤੇ ਸੋਨਾ ਮੇਰੇ ਹਨ ਅਤੇ ਤੁਹਾਡੀਆਂ ਪਤਨੀਆਂ ਅਤੇ ਬੱਚਿਆਂ ਵਿੱਚੋਂ ਸਭ ਤੋਂ ਵਧੀਆ ਮੇਰੇ ਹਨ।’ ”

4ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ, “ਜਿਵੇਂ ਤੁਸੀਂ ਆਖਦੇ ਹੋ, ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ। ਮੈਂ ਅਤੇ ਮੇਰੇ ਕੋਲ ਜੋ ਕੁਝ ਹੈ ਉਹ ਤੁਹਾਡਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.