25ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਰ ਰਥ ਦੇ ਥਾਂ ਰਥ ਤਾਂ ਅਸੀਂ ਉਹਨਾਂ ਨਾਲ ਮੈਦਾਨ ਵਿੱਚ ਲੜਾਂਗੇ। ਤਾਂ ਅਸੀਂ ਉਹਨਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ।” ਸੋ ਉਸ ਨੇ ਉਹਨਾਂ ਦੀ ਆਵਾਜ਼ ਸੁਣੀ ਅਤੇ ਉਵੇਂ ਹੀ ਕੀਤਾ।
26ਅਗਲੀ ਬਸੰਤ ਵਿੱਚ ਬਨ-ਹਦਦ ਨੇ ਅਰਾਮੀਆਂ ਨੂੰ ਇਕੱਠਾ ਕੀਤਾ ਅਤੇ ਇਸਰਾਏਲ ਦੇ ਵਿਰੁੱਧ ਲੜਨ ਲਈ ਅਫ਼ੇਕ ਨੂੰ ਚੜ੍ਹਿਆ।
27ਜਦੋਂ ਇਸਰਾਏਲੀ ਵੀ ਇਕੱਠਾ ਹੋਏ ਅਤੇ ਉਹਨਾਂ ਨੂੰ ਭੋਜਨ ਦਿੱਤਾ ਗਿਆ ਤਾਂ ਉਹ ਉਹਨਾਂ ਦਾ ਸਾਹਮਣਾ ਕਰਨ ਲਈ ਨਿੱਕਲ ਗਏ। ਇਸਰਾਏਲੀਆਂ ਨੇ ਬੱਕਰੀਆਂ ਦੇ ਦੋ ਛੋਟੇ ਇੱਜੜ ਵਾਂਗ ਉਹਨਾਂ ਦੇ ਸਾਹਮਣੇ ਡੇਰੇ ਲਾਏ, ਪਰ ਅਰਾਮੀਆਂ ਨਾਲ ਦੇਸ ਭਰ ਗਿਆ।
28ਤਾਂ ਪਰਮੇਸ਼ਵਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, “ਕਿ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਇਸ ਲਈ ਕਿ ਅਰਾਮੀਆਂ ਨੇ ਆਖਿਆ ਭਈ ਯਾਹਵੇਹ ਪਹਾੜਾਂ ਦਾ ਪਰਮੇਸ਼ਵਰ ਹੈ ਪਰ ਉਹ ਮੈਦਾਨ ਦਾ ਪਰਮੇਸ਼ਵਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਭਈ ਮੈਂ ਯਾਹਵੇਹ ਹਾਂ।’ ”
29ਸੋ ਉਹਨਾਂ ਨੇ ਇੱਕ-ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਐਉਂ ਹੋਇਆ ਕਿ ਸੱਤਵੇਂ ਦਿਨ ਲੜਾਈ ਸ਼ੁਰੂ ਹੋ ਗਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਮਨੁੱਖ ਵੱਢ ਸੁੱਟਿਆ।