1 ਰਾਜਿਆਂ 20

ਤਾਂ ਪਰਮੇਸ਼ਵਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, “ਕਿ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਇਸ ਲਈ ਕਿ ਅਰਾਮੀਆਂ ਨੇ ਆਖਿਆ ਭਈ ਯਾਹਵੇਹ ਪਹਾੜਾਂ ਦਾ ਪਰਮੇਸ਼ਵਰ ਹੈ ਪਰ ਉਹ ਮੈਦਾਨ ਦਾ ਪਰਮੇਸ਼ਵਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਭਈ ਮੈਂ ਯਾਹਵੇਹ ਹਾਂ।’ ”

1 Kings 20:28 (UKJV) And there came a man of God, and spoke unto the king of Israel, and said, Thus says the LORD, Because the Syrians have said, The LORD is God of the hills, but he is not God of the valleys, therefore will I deliver all this great multitude into yours hand, and all of you shall know that I am the LORD.

26ਅਗਲੀ ਬਸੰਤ ਵਿੱਚ ਬਨ-ਹਦਦ ਨੇ ਅਰਾਮੀਆਂ ਨੂੰ ਇਕੱਠਾ ਕੀਤਾ ਅਤੇ ਇਸਰਾਏਲ ਦੇ ਵਿਰੁੱਧ ਲੜਨ ਲਈ ਅਫ਼ੇਕ ਨੂੰ ਚੜ੍ਹਿਆ।

27ਜਦੋਂ ਇਸਰਾਏਲੀ ਵੀ ਇਕੱਠਾ ਹੋਏ ਅਤੇ ਉਹਨਾਂ ਨੂੰ ਭੋਜਨ ਦਿੱਤਾ ਗਿਆ ਤਾਂ ਉਹ ਉਹਨਾਂ ਦਾ ਸਾਹਮਣਾ ਕਰਨ ਲਈ ਨਿੱਕਲ ਗਏ। ਇਸਰਾਏਲੀਆਂ ਨੇ ਬੱਕਰੀਆਂ ਦੇ ਦੋ ਛੋਟੇ ਇੱਜੜ ਵਾਂਗ ਉਹਨਾਂ ਦੇ ਸਾਹਮਣੇ ਡੇਰੇ ਲਾਏ, ਪਰ ਅਰਾਮੀਆਂ ਨਾਲ ਦੇਸ ਭਰ ਗਿਆ।

28ਤਾਂ ਪਰਮੇਸ਼ਵਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, “ਕਿ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਇਸ ਲਈ ਕਿ ਅਰਾਮੀਆਂ ਨੇ ਆਖਿਆ ਭਈ ਯਾਹਵੇਹ ਪਹਾੜਾਂ ਦਾ ਪਰਮੇਸ਼ਵਰ ਹੈ ਪਰ ਉਹ ਮੈਦਾਨ ਦਾ ਪਰਮੇਸ਼ਵਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਭਈ ਮੈਂ ਯਾਹਵੇਹ ਹਾਂ।’ ”

29ਸੋ ਉਹਨਾਂ ਨੇ ਇੱਕ-ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਐਉਂ ਹੋਇਆ ਕਿ ਸੱਤਵੇਂ ਦਿਨ ਲੜਾਈ ਸ਼ੁਰੂ ਹੋ ਗਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਮਨੁੱਖ ਵੱਢ ਸੁੱਟਿਆ।

30ਬਾਕੀ ਦੇ ਲੋਕ ਅਫ਼ੇਕ ਸ਼ਹਿਰ ਨੂੰ ਭੱਜ ਗਏ, ਜਿੱਥੇ ਉਹਨਾਂ ਵਿੱਚੋਂ 27,000 ਉੱਤੇ ਕੰਧ ਡਿੱਗ ਪਈ ਅਤੇ ਬਨ-ਹਦਦ ਸ਼ਹਿਰ ਨੂੰ ਭੱਜ ਗਿਆ ਅਤੇ ਇੱਕ ਅੰਦਰਲੇ ਕਮਰੇ ਵਿੱਚ ਲੁਕ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.