1 ਰਾਜਿਆਂ 20

ਬਾਕੀ ਦੇ ਲੋਕ ਅਫ਼ੇਕ ਸ਼ਹਿਰ ਨੂੰ ਭੱਜ ਗਏ, ਜਿੱਥੇ ਉਹਨਾਂ ਵਿੱਚੋਂ 27,000 ਉੱਤੇ ਕੰਧ ਡਿੱਗ ਪਈ ਅਤੇ ਬਨ-ਹਦਦ ਸ਼ਹਿਰ ਨੂੰ ਭੱਜ ਗਿਆ ਅਤੇ ਇੱਕ ਅੰਦਰਲੇ ਕਮਰੇ ਵਿੱਚ ਲੁਕ ਗਿਆ।

1 Kings 20:30 (UKJV) But the rest fled to Aphek, into the city; and there a wall fell upon twenty and seven thousand of the men that were left. And Benhadad fled, and came into the city, into an inner chamber.

28ਤਾਂ ਪਰਮੇਸ਼ਵਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, “ਕਿ ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਇਸ ਲਈ ਕਿ ਅਰਾਮੀਆਂ ਨੇ ਆਖਿਆ ਭਈ ਯਾਹਵੇਹ ਪਹਾੜਾਂ ਦਾ ਪਰਮੇਸ਼ਵਰ ਹੈ ਪਰ ਉਹ ਮੈਦਾਨ ਦਾ ਪਰਮੇਸ਼ਵਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਭਈ ਮੈਂ ਯਾਹਵੇਹ ਹਾਂ।’ ”

29ਸੋ ਉਹਨਾਂ ਨੇ ਇੱਕ-ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਐਉਂ ਹੋਇਆ ਕਿ ਸੱਤਵੇਂ ਦਿਨ ਲੜਾਈ ਸ਼ੁਰੂ ਹੋ ਗਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਮਨੁੱਖ ਵੱਢ ਸੁੱਟਿਆ।

30ਬਾਕੀ ਦੇ ਲੋਕ ਅਫ਼ੇਕ ਸ਼ਹਿਰ ਨੂੰ ਭੱਜ ਗਏ, ਜਿੱਥੇ ਉਹਨਾਂ ਵਿੱਚੋਂ 27,000 ਉੱਤੇ ਕੰਧ ਡਿੱਗ ਪਈ ਅਤੇ ਬਨ-ਹਦਦ ਸ਼ਹਿਰ ਨੂੰ ਭੱਜ ਗਿਆ ਅਤੇ ਇੱਕ ਅੰਦਰਲੇ ਕਮਰੇ ਵਿੱਚ ਲੁਕ ਗਿਆ।

31ਉਸ ਦੇ ਅਧਿਕਾਰੀਆਂ ਨੇ ਉਸ ਨੂੰ ਆਖਿਆ, “ਵੇਖ, ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਰਾਜੇ ਮਿਹਰਬਾਨ ਹਨ। ਅਸੀਂ ਆਪਣੇ ਲੱਕ ਦੁਆਲੇ ਤੱਪੜ ਅਤੇ ਸਿਰਾਂ ਦੁਆਲੇ ਰੱਸੀਆਂ ਬੰਨ੍ਹ ਕੇ ਇਸਰਾਏਲ ਦੇ ਰਾਜੇ ਕੋਲ ਚੱਲੀਏ। ਸ਼ਾਇਦ ਉਹ ਤੇਰੀ ਜਾਨ ਬਖ਼ਸ਼ ਦੇਵੇ।”

32ਆਪਣੇ ਲੱਕ ਦੁਆਲੇ ਤੱਪੜ ਅਤੇ ਆਪਣੇ ਸਿਰ ਦੁਆਲੇ ਰੱਸੀਆਂ ਬੰਨ੍ਹ ਕੇ ਉਹ ਇਸਰਾਏਲ ਦੇ ਪਾਤਸ਼ਾਹ ਕੋਲ ਗਏ ਅਤੇ ਆਖਿਆ, “ਤੁਹਾਡਾ ਸੇਵਕ ਬਨ-ਹਦਦ ਆਖਦਾ ਹੈ, ‘ਕਿਰਪਾ ਕਰਕੇ ਮੈਨੂੰ ਜੀਉਣ ਦਿਓ।’ ” ਰਾਜੇ ਨੇ ਉੱਤਰ ਦਿੱਤਾ, “ਉਹ ਅਜੇ ਵੀ ਜ਼ਿੰਦਾ ਹੈ? ਉਹ ਤਾਂ ਮੇਰਾ ਭਰਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.