1 ਰਾਜਿਆਂ 20

ਉਪਰੰਤ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਾਹਵੇਹ ਦੀ ਆਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ।

1 Kings 20:36 (UKJV) Then said he unto him, Because you have not obeyed the voice of the LORD, behold, as soon as you are departed from me, a lion shall slay you. And as soon as he was departed from him, a lion found him, and slew him.

34ਬਨ-ਹਦਦ ਨੇ ਪੇਸ਼ਕਸ਼ ਕੀਤੀ, “ਮੈਂ ਉਹਨਾਂ ਸ਼ਹਿਰਾਂ ਨੂੰ ਵਾਪਸ ਕਰ ਦਿਆਂਗਾ ਜੋ ਮੇਰੇ ਪਿਤਾ ਨੇ ਤੁਹਾਡੇ ਪਿਤਾ ਤੋਂ ਲਏ ਸਨ। ਤੁਸੀਂ ਦੰਮਿਸ਼ਕ ਵਿੱਚ ਆਪਣੇ ਖੁਦ ਦੇ ਬਾਜ਼ਾਰ ਖੇਤਰ ਸਥਾਪਤ ਕਰ ਸਕਦੇ ਹੋ, ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਕੀਤਾ ਸੀ।” ਅਹਾਬ ਨੇ ਕਿਹਾ, “ਇੱਕ ਨੇਮ ਦੇ ਅਧਾਰ ਤੇ ਮੈਂ ਤੈਨੂੰ ਅਜ਼ਾਦ ਕਰ ਦਿਆਂਗਾ।” ਇਸ ਲਈ ਉਸਨੇ ਉਸਦੇ ਨਾਲ ਇੱਕ ਸੰਧੀ ਕੀਤੀ ਅਤੇ ਉਸਨੂੰ ਜਾਣ ਦਿੱਤਾ।

35ਯਾਹਵੇਹ ਦੇ ਬਚਨ ਦੁਆਰਾ ਨਬੀਆਂ ਦੇ ਇੱਕ ਸਮੂਹ ਨੇ ਆਪਣੇ ਸਾਥੀ ਨੂੰ ਕਿਹਾ, “ਮੈਨੂੰ ਆਪਣੇ ਹਥਿਆਰ ਨਾਲ ਮਾਰੋ,” ਪਰ ਉਸਨੇ ਇਨਕਾਰ ਕਰ ਦਿੱਤਾ।

36ਉਪਰੰਤ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਾਹਵੇਹ ਦੀ ਆਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ।

37ਨਬੀ ਨੇ ਇੱਕ ਹੋਰ ਮਨੁੱਖ ਨੂੰ ਲੱਭ ਕੇ ਕਿਹਾ, “ਕਿਰਪਾ ਕਰਕੇ ਮੈਨੂੰ ਮਾਰੋ।” ਇਸ ਲਈ ਆਦਮੀ ਨੇ ਉਸਨੂੰ ਮਾਰਿਆ ਅਤੇ ਉਸਨੂੰ ਜ਼ਖਮੀ ਕਰ ਦਿੱਤਾ।

38ਸੋ ਉਹ ਨਬੀ ਪਾਤਸ਼ਾਹ ਦੀ ਉਡੀਕ ਵਿੱਚ ਰਾਹ ਕੋਲ ਜਾ ਖਲੋਤਾ ਅਤੇ ਉਸ ਨੇ ਆਪਣੀ ਪੱਗੜੀ ਆਪਣੀਆਂ ਅੱਖਾਂ ਉੱਤੇ ਬੰਨ੍ਹ ਕੇ ਭੇਸ ਬਦਲ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.