1 ਰਾਜਿਆਂ 20

ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ, “ਜਿਵੇਂ ਤੁਸੀਂ ਆਖਦੇ ਹੋ, ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ। ਮੈਂ ਅਤੇ ਮੇਰੇ ਕੋਲ ਜੋ ਕੁਝ ਹੈ ਉਹ ਤੁਹਾਡਾ ਹੈ।”

1 Kings 20:4 (UKJV) And the king of Israel answered and said, My lord, O king, according to your saying, I am yours, and all that I have.

2ਉਸ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਵਿੱਚ ਸੰਦੇਸ਼ਵਾਹਕ ਭੇਜੇ ਕਿ, “ਬਨ-ਹਦਦ ਇਹ ਆਖਦਾ ਹੈ:

3‘ਤੇਰੀ ਚਾਂਦੀ ਅਤੇ ਸੋਨਾ ਮੇਰੇ ਹਨ ਅਤੇ ਤੁਹਾਡੀਆਂ ਪਤਨੀਆਂ ਅਤੇ ਬੱਚਿਆਂ ਵਿੱਚੋਂ ਸਭ ਤੋਂ ਵਧੀਆ ਮੇਰੇ ਹਨ।’ ”

4ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ, “ਜਿਵੇਂ ਤੁਸੀਂ ਆਖਦੇ ਹੋ, ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ। ਮੈਂ ਅਤੇ ਮੇਰੇ ਕੋਲ ਜੋ ਕੁਝ ਹੈ ਉਹ ਤੁਹਾਡਾ ਹੈ।”

5ਸੰਦੇਸ਼ਵਾਹਕਾਂ ਨੇ ਫੇਰ ਆ ਕੇ ਆਖਿਆ, “ਬਨ-ਹਦਦ ਇਹ ਆਖਦਾ ਹੈ, ‘ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤਰੀਆਂ ਅਰ ਬਾਲ ਬੱਚੇ ਮੈਨੂੰ ਦੇ ਦੇਹ।

6ਪਰ ਹੁਣ ਮੈਂ ਕੱਲ੍ਹ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਘੱਲਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.